PreetNama
ਰਾਜਨੀਤੀ/Politics

ਨਸ਼ੇ ਖ਼ਤਮ ਕਰਨ ਲਈ ਕੈਪਟਨ ਨੇ ਮੰਗਿਆ ਮੋਦੀ ਤੋਂ ਸਾਥ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੌਮੀ ਨਸ਼ਾ ਨੀਤੀ ਘੜਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਨਸ਼ੇ ਦੇ ਖ਼ਾਤਮੇ ਲਈ ਵਿੱਤੀ ਮਦਦ ਦੀ ਮੰਗ ਵੀ ਕੀਤੀ।ਮੁੱਖ ਮੰਤੀ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਸ਼ਿਆਂ ‘ਤੇ ਨਕੇਲ ਕੱਸਣ, ਨਸ਼ੇ ਛੁਡਾਉਣ ਤੇ ਰੋਕਥਾਮ ਲਈ ਤਿੰਨ ਧੁਰੀ ਕੌਮੀ ਨੀਤੀ ਦਾ ਨਿਰਮਾਣ ਕਰਨ। ਇਸ ਨੀਤੀ ਨੂੰ ਦੇਸ਼ ਦੇ ਸਾਰੇ ਸੂਬੇ ਮੰਨਣ ਤਾਂ ਜੋ ਰਣਨੀਤਕ ਤੌਰ ‘ਤੇ ਨਸ਼ੇ ਦੀ ਸਮੱਸਿਆ ਨੂੰ ਨਜਿੱਠਿਆ ਜਾ ਸਕੇ ਤੇ ਦੇਸ਼ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।ਕੈਪਟਨ ਨੇ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਪੰਜਾਬ ਗੁਆਂਢੀ ਦੇਸ਼ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਸਾਂਝੀ ਕਰਦਾ ਹੈ, ਜਿਸ ਕਾਰਨ ਇੱਥੇ ਸੁਰੱਖਿਆ ਤੇ ਨਾਰਕੋ ਅੱਤਵਾਦ ਦੇ ਖ਼ਤਰੇ ਕਾਫੀ ਗੰਭੀਰ ਹਨ। ਇਸ ਦੇ ਨਾਲ ਹੀ ਕੈਪਟਨ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ।

Related posts

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

On Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਨੂੰ ਪ੍ਰਵਾਨਗੀ

On Punjab

ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ

On Punjab