64.87 F
New York, US
September 15, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਯਾਤਰਾ ਨਾਲ ਸਬੰਧਤ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਫ਼ਤਹਿਗੜ੍ਹ ਸਾਹਿਬ ਵਿਖੇ ਉਨ੍ਹਾਂ ਦੇ ਨਾਲ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਪ੍ਰਭਾਰੀ ਡਾ. ਸਤੀਸ਼ ਪੂਨੀਆ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ ਪੁਰਾਣੀ ਦਾਣਾ ਮੰਡੀ ਵਿਖੇ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਇਸ ਉਪਰੰਤ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ। ਇਸੇ ਤਰ੍ਹਾਂ ਤਲਵੰਡੀ ਸਾਬੋ ਵਿਖੇ ਕੇਵਲ ਸਿੰਘ ਢਿੱਲੋਂ ਨੇ ਦਾਣਾ ਮੰਡੀ ਸਥਿਤ ਰੈਲੀ ਸਥਾਨ ਦਾ ਜਾਇਜ਼ਾ ਲਿਆ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਅੱਜ ਸਭ ਤੋਂ ਵੱਡੀ ਸਮੱਸਿਆ ਬਣ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਇਸ ਦੇ ਉਲਟ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਧਦੇ ਪ੍ਰਸਾਰ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਸ ਦੇ ਨਾਲ ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ ਦੀਆਂ ਚੁਣੌਤੀਆਂ ਵੀ ਵਧੀਆਂ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ, ਜਿਸ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੱਢੀਆਂ ਜਾਣਗੀਆਂ। ਇਨ੍ਹਾਂ ਯਾਤਰਾਵਾਂ ਰਾਹੀਂ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾਵੇਗੀ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਯਾਤਰਾਵਾਂ ਨਸ਼ੇ ਵਿਰੁੱਧ ਇੱਕ ਵੱਡਾ ਜਨ ਅੰਦੋਲਨ ਖੜ੍ਹਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ ਅਤੇ ਇਸੇ ਸੰਕਲਪ ਨੂੰ ਪੰਜਾਬ ਵਿੱਚ ਵੀ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਹ ਯਾਤਰਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਅੰਤ ਵਿੱਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਿਰੁੱਧ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ‘ਨਸ਼ਾ ਮੁਕਤ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਭਾਜਪਾ ਦਾ ਸਾਥ ਦੇਣ।

Related posts

ਨਿਊਜ਼ੀਲੈਂਡ ਦੇ ਕਿਸਾਨਾਂ ਦਾ ਸ਼ਹਿਰਾਂ ‘ਚ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ

On Punjab

America : ਭਾਰਤੀ ਮੂਲ ਦਾ ਅਮਰੀਕੀ ਨਾਗਰਿਕ ਗ੍ਰਿਫ਼ਤਾਰ, ਬੇਟੇ ਨੂੰ ਤਲਾਕ ਦੇਣ ਤੋਂ ਦੁਖੀ ਸਹੁਰੇ ਨੇ ਨੂੰਹ ਨੂੰ ਮਾਰੀ ਗੋਲ਼ੀ

On Punjab

ਕੈਲੀਫੋਰਨੀਆ: ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰ, ਗੈਰ-ਕਾਨੂੰਨੀ ਢੰਗ ਨਾਲ ਪਹੁੰਚਿਆ ਸੀ ਅਮਰੀਕਾ

On Punjab