69.39 F
New York, US
August 4, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਨਸ਼ੀਲੇ ਪਦਾਰਥਾਂ ਦਾ ਖ਼ਤਰਾ: ਫਤਿਆਬਾਦ ’ਚ ਨਸ਼ੇ ਦੇ ਟੀਕੇ ਕਾਰਨ ਦੋ ਦਿਨਾਂ ’ਚ ਦੂਜੇ ਨੌਜਵਾਨ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ- ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੋ ਦਿਨ ਪਹਿਲਾਂ ਕਸਬਾ ਫਤਿਆਬਾਦ ਦੇ ਮੁਹੱਲਾ ਵਾਲਮੀਕ ਵਿੱਚ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਅੱਜ ਫੇਰ ਇਸੇ ਮੁਹੱਲੇ ਦੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਸੰਜੂ (26) ਪੁੱਤਰ ਤਿਲਕ ਰਾਜ ਵਾਸੀ ਫਤਿਆਬਾਦ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਤਿਲਕ ਰਾਜ ਨੇ ਭਰੇ ਮਨ ਨਾਲ ਦੱਸਿਆ ਕਿ ਦੋ ਮਹੀਨੇ ਪਹਿਲਾਂ ਉਸ ਦਾ ਵੱਡਾ ਲੜਕਾ ਸਰਵਨ ਸਿੰਘ ਨਸ਼ਿਆ ਦੀ ਭੇਟ ਚੜ੍ਹ ਚੁੱਕਾ ਹੈ। ਉਸ ਨੇ ਦੋਸ਼ ਲਾਇਆ ਕਿ ਕਸਬੇ ਵਿੱਚ ਸ਼ਰੇਆਮ ਵਿਕ ਰਹੇ ਨਸ਼ਿਆਂ ਕਾਰਨ ਉਸ ਦੇ ਦੋਵੇਂ ਲੜਕੇ ਨਸ਼ਿਆਂ ਦੇ ਆਦੀ ਸਨ।

ਬੀਤੇ ਕੱਲ੍ਹ ਉਸ ਦੇ ਛੋਟੇ ਲੜਕੇ ਵੱਲੋਂ ਨਸ਼ੇ ਦਾ ਟੀਕਾ ਲਾਉਣ ਕਾਰਨ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਸਰਕਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਖ ਰਹੀ ਹੈ ਕਿ ਪੰਜਾਬ ਨਸ਼ਾ ਮੁਕਤ ਹੋ ਗਿਆ ਹੈ, ਪਰ ਸਬ ਡਵੀਜ਼ਨ ਖਡੂਰ ਸਾਹਿਬ ਵਿੱਚ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਇਸ ਗੱਲ ਦੀ ਗਵਾਹੀ ਹਨ ਕਿ ਪ੍ਰਸਾਸ਼ਨ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਨਹੀ ਹੈ।

ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਨਸ਼ਿਆਂ ਨੂੰ ਖਤਮ ਕਰਨ ਵਿਚ ਨਾਕਾਮ ਰਹੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਉਠਾਈ ਹੈ। ਸਥਾਨਕ ਲੋਕਾਂ ਨੇ ਇਹ ਦੋਸ਼ ਵੀ ਲਾਇਆ ਕਿ ਸਥਾਨਕ ਪੁਲੀਸ ਸਬ ਡਿਵੀਜ਼ਨ ਵਿੱਚ ਨਸ਼ਿਆਂ ਕਾਰਨ ਹੋ ਰਹੀਆ ਨੌਜਵਾਨਾਂ ਦੀਆਂ ਮੌਤਾਂ ਦਾ ਅੰਕੜਾ ਕਥਿਤ ਤੌਰ ’ਤੇ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਸਬੰਧੀ ਸਬ ਡਵੀਜ਼ਨ ਖਡੂਰ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨੇ ਆਖਿਆ ਕਿ ਪੁਲੀਸ ਪ੍ਰਸਾਸ਼ਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਹੀ ਹੈ।

Related posts

ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓ ਦੀ ਤਿਆਰੀ

Pritpal Kaur

ਜਿੱਤ ਮਗਰੋਂ ਅਡਵਾਨੀ ਤੇ ਜੋਸ਼ੀ ਦੇ ਦਰ ਪਹੁੰਚੇ ਮੋਦੀ ਤੇ ਸ਼ਾਹ

On Punjab

Valentine Day Special: ਡਾ. ਨਵਜੋਤ ਕੌਰ ਨੂੰ ਮਨਾਉਣ ਲਈ ਸਿੱਧੂ ਨੂੰ ਵੇਲਣੇ ਪਏ ਸਨ ਪਾਪੜ, ਵਿਆਹ ਤੋਂ ਪਹਿਲਾਂ ਰੱਖੀ ਸੀ ਵੱਡੀ ਸ਼ਰਤ

On Punjab