PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਾਜਾਇਜ਼ ਹਥਿਆਰ ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਅੰਮ੍ਰਿਤਸਰ-  ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। ਇਸ ਸਬੰਧ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 12 ਗੈਰ-ਕਾਨੂੰਨੀ ਪਿਸਤੌਲ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ-ਆਧਾਰਿਤ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ ਜੋ ਅਪਰਾਧਿਕ ਤੱਤਾਂ ਵਿੱਚ ਸਪਲਾਈ ਲਈ ਡਰੋਨ-ਆਧਾਰਿਤ ਖੇਪਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ । ਲੋਕਾਂ ਕੋਲੋ ਜਬਰੀ ਵਸੂਲੀ ਦੇ ਸਬੰਧ ਵਿੱਚ ਡਰਾਉਣ ਲਈ ਘਰਾਂ ਅਤੇ ਦੁਕਾਨਾਂ ‘ਤੇ ਫਾਇਰਿੰਗ ਕਰਨ ਲਈ ਹਥਿਆਰਾਂ ਦੀ ਵਰਤੋਂ ਕਰਦੇ ਸਨ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿਖੇ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਵਿੱਚ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

Related posts

Sri lanka Crisis: ਸ੍ਰੀਲੰਕਾ ਦੀ ਸੰਸਦ ’ਚ ਡਿੱਗਿਆ ਰਾਸ਼ਟਰਪਤੀ ਖ਼ਿਲਾਫ਼ ਬੇਭਰੋਸਗੀ ਮਤਾ,119 ਸੰਸਦ ਮੈਂਬਰਾਂ ਨੇ ਮਤੇ ਖ਼ਿਲਾਫ਼ ਤੇ 68 ਨੇ ਪਾਈ

On Punjab

Mahatama Gandhi Statue : ਅਮਰੀਕੀ ਸ਼ਹਿਰ ’ਚ ਸਥਾਪਿਤ ਹੋਵੇਗੀ ਮਹਾਤਮਾ ਗਾਂਧੀ ਦੀ ਕਾਂਸੇ ਦੀ ਮੂਰਤੀ

On Punjab

ਚੀਨ ਦੇ ਵਧਦੇ ਖਤਰੇ ਨੂੰ ਰੋਕਣ ਲਈ ਭਾਰਤ ‘ਚ ਅਮਰੀਕੀ ਫੌਜ ਹੋਵੇਗੀ ਤਾਇਨਾਤ

On Punjab