PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨਾਭਾ ’ਚ ਦਹਿਸ਼ਤ: ਕਾਂਸਟੇਬਲ ਦਾ ਕਿਰਚਾਂ ਮਾਰ ਕੇ ਕਤਲ !

ਨਾਭਾ- ਨਾਭਾ ਦੇ ਮੈਹਸ ਗੇਟ ਇਲਾਕੇ ਵਿੱਚ ਅੱਜ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 5-6 ਅਣਪਛਾਤੇ ਵਿਅਕਤੀਆਂ ਨੇ ਇੱਕ ਪੁਲੀਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (30) ਵਜੋਂ ਹੋਈ ਹੈ, ਜੋ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਤਾਇਨਾਤ ਸੀ ਅਤੇ ਨਾਭਾ ਦੀ ਹੀਰਾ ਇੰਕਲੇਵ ਦਾ ਰਹਿਣ ਵਾਲਾ ਸੀ। ਇਸ ਦੌਰਾਨ ਉਸਦਾ ਭਰਾ ਨਵਦੀਪ ਸਿੰਘ ਵੀ ਜ਼ਖਮੀ ਹੋਇਆ ਹੈ। ਵਾਰਦਾਤ ਉਸ ਸਮੇਂ ਵਾਪਰੀ ਜਦੋਂ ਇਲਾਕੇ ਦੀ ਬਿਜਲੀ ਗੁਲ ਸੀ ਅਤੇ ਹਨੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਹਮਲਾਵਰਾਂ ਨੇ ਅਮਨਦੀਪ ’ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲੀਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਭਾ ਦੇ ਐਸ.ਐਚ.ਓ. ਸੌਰਭ ਸੱਭਰਵਾਲ ਨੇ ਦੱਸਿਆ ਕਿ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਪੁਲੀਸ ਮੁਲਾਜ਼ਮ ਦੇ ਹੋਏ ਇਸ ਅਚਾਨਕ ਕਤਲ ਕਾਰਨ ਪਰਿਵਾਰ ਗਹਿਰੇ ਸਦਮੇ ਵਿੱਚ ਹੈ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।

Related posts

ਅੱਠਵੀਂ ਜਮਾਤ ਦਾ ਨਤੀਜਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ

On Punjab

ਪੰਜਾਬ ’ਚ ਸੀਤ ਲਹਿਰ ਤੇ ਧੁੰਦ ਨੇ ਕੰਬਣੀ ਛੇੜੀ

On Punjab

ਮੁਕੇਸ਼ ਅੰਬਾਨੀ ਨੇ ਵੱਡੇ-ਵੱਡੇ ਦਿੱਗਜਾਂ ਨੂੰ ਦਿੱਤੀ ਮਾਤ, ਜਾਣੋ ਅਮੀਰਾਂ ਦੀ ਲਿਸਟ ‘ਚ ਕਿੱਥੇ

On Punjab