PreetNama
ਖੇਡ-ਜਗਤ/Sports News

ਨਿਊਜ਼ੀਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

nz beat ind 1st odi: ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 5 ਮੈਚਾਂ ਦੀ ਟੀ -20 ਸੀਰੀਜ਼ ਵਿੱਚ ਨਿਊਜ਼ੀਲੈਂਡ ਨੂੰ 5-0 ਨਾਲ ਹਰਾਉਣ ਵਾਲੀ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੀ ਟੀਮ ਨੇ ਪਹਿਲੇ ਵਨਡੇ ਵਿੱਚ 4 ਵਿਕਟਾਂ ਨਾਲ ਹਰਾਇਆ ਹੈ। ਇਸ ਨਾਲ ਮੇਜ਼ਬਾਨ ਟੀਮ ਨੂੰ ਹੁਣ 3 ਮੈਚਾਂ ਦੀ ਵਨਡੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਮਿਲ ਗਈ ਹੈ। ਸੀਰੀਜ਼ ਦਾ ਦੂਜਾ ਮੈਚ 8 ਫਰਵਰੀ ਨੂੰ ਆਕਲੈਂਡ ਵਿੱਚ ਖੇਡਿਆ ਜਾਵੇਗਾ।

ਇਸ ਮੈਚ ਵਿੱਚ ਕੀਵੀ ਟੀਮ ਦੇ ਕਪਤਾਨ ਟੌਮ ਲਾਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਇਸ ਤਰ੍ਹਾਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 50 ਓਵਰਾਂ ਵਿੱਚ 4 ਵਿਕਟਾਂ ਗੁਆਉਣ ਤੋਂ ਬਾਅਦ 347 ਦੌੜਾਂ ਬਣਾਈਆਂ। ਮੇਜ਼ਬਾਨ ਕੀਵੀ ਟੀਮ ਨੇ 48.1 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 348 ਦੌੜਾਂ ਬਣਾਈਆਂ ਅਤੇ ਮੈਚ ਜਿੱਤ ਲਿਆ। ਰਾਸ ਟੇਲਰ ਨੇ ਨਿਊਜ਼ੀਲੈਂਡ ਲਈ ਅਜੇਤੂ 109 ਦੌੜਾਂ ਬਣਾਈਆਂ ਸਨ।

ਇਸ ਤੋਂ ਪਹਿਲਾ ਪ੍ਰਿਥਵੀ ਸ਼ਾਅ ਅਤੇ ਮਯੰਕ ਅਗਰਵਾਲ ਨੇ ਭਾਰਤੀ ਟੀਮ ਲਈ ਪਾਰੀ ਦੀ ਸ਼ੁਰੂਆਤ ਕੀਤੀ। ਦੋਵੇਂ ਬੱਲੇਬਾਜ਼ ਆਪਣਾ ਪਹਿਲਾ ਵਨਡੇ ਮੈਚ ਖੇਡ ਰਹੇ ਸਨ। ਸ਼੍ਰੇਅਸ ਅਈਅਰ ਨੇ ਆਪਣੇ ਕਰੀਅਰ ਦਾ ਪਹਿਲਾ ਵਨਡੇ ਸੈਂਕੜਾ 101 ਗੇਂਦਾਂ ਵਿੱਚ ਪੂਰਾ ਕੀਤਾ। ਹਾਲਾਂਕਿ, ਉਹ 103 ਦੌੜਾਂ ਦੇ ਸਕੋਰ ‘ਤੇ ਆਊਟ ਹੋ ਗਿਆ।

Related posts

ਵਿਰਾਟ ਕੋਹਲੀ ਦਾ ਐਲਾਨ, ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਣਗੇ ਵਨਡੇ ਸੀਰੀਜ਼

On Punjab

Shane Warne ’ਤੇ ਰੰਗੀਨ ਮਿਜ਼ਾਜ ਫਿਰ ਪਿਆ ਭਾਰੀ

On Punjab

ਡਿਸਕ ਥ੍ਰੋ ‘ਚ ਵਿਨੋਦ ਕੁਮਾਰ ਨੇ ਜਗਾਈ ਮੈਡਲ ਦੀ ਉਮੀਦ

On Punjab