PreetNama
ਰਾਜਨੀਤੀ/Politics

ਨਿਰਾਸ਼ਾ ਦੇ ਆਲਮ ‘ਚ ਡੁੱਬੇ ਰਾਮ ਰਹੀਮ, ਧੀ ਹਨੀਪ੍ਰੀਤ ਤੇ ਮਾਂ ਨੂੰ ਮਿਲਣ ਦੀ ਜਤਾਈ ਇੱਛਾ

ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਇੱਕ ਹੋਰ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਮਗਰੋਂ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਹ ਨਿਰਾਸ਼ਾ ਦੇ ਦੌਰ ‘ਚ ਗੁਜ਼ਰ ਰਹੇ ਹਨ। ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਹੇ। ਉਹ ਜਿਨਸੀ ਸ਼ੋਸ਼ਣ ਮਾਮਲੇ ਵਿਚ ਸੁਨਾਰੀਆ ਜੇਲ੍ਹ ਵਿਚ ਉਹ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਹੁਣ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿਚ ਵੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਸੂਤਰਾਂ ਅਨੁਸਾਰ ਰਣਜੀਤ ਸਿੰਘ ਕਤਲ ਕੇਸ ‘ਚ ਸਜ਼ਾ ‘ਤੇ ਫੈਸਲਾ ਆਉਣ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਤੇ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਸਜ਼ਾ ‘ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਰਾਮ ਰਹੀਮ ਨੂੰ ਇੱਕ ਹੋਰ ਕੇਸ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਡੇਰਾ ਮੁਖੀ ਰਾਮ ਰਹੀਮ ‘ਤੇ ਚੱਲ ਰਹੇ ਰਣਜੀਤ ਕਤਲ ਮਾਮਲੇ ‘ਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।

ਬਾਬਾ ਰਾਮ ਰਹੀਮ ‘ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਬਾਬਾ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਜਸਵੀਰ ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਗੁਰਮੀਤ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਦੋ ਸਾਧਵੀਆਂ ਨਾਲ ਬਲਾਤਕਾਰ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ

Related posts

LIVE Farmers Protest in Delhi : ਭਾਰਤੀ ਕਿਸਾਨ ਯੂਨੀਅਨ ਨੇ ਕੀਤਾ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ

On Punjab

ਦਲਾਈ ਲਾਮਾ 48 ਦਿਨਾਂ ਬਾਅਦ ਲੱਦਾਖ ਤੋਂ ਮਕਲੋਡਗੰਜ ਪਰਤਣਗੇ

On Punjab

ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਕ੍ਰਿਸ਼ਨਾਮੂਰਤੀ ਬੋਲੇ, ਭਾਰਤ ਨੂੰ ਵੈਕਸੀਨ ਦਿਵਾਉਣ ਦੀ ਕਰ ਰਹੇ ਹਾਂ ਪੂਰੀ ਕੋਸ਼ਿਸ਼

On Punjab