ਕਾਠਮੰਡੂ- ਕਾਠਮੰਡੂ ਘਾਟੀ ਵਿੱਚ ਚੱਲ ਰਹੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ ਗਈਆਂ ਹਨ।
ਦ ਕਾਠਮੰਡੂ ਪੋਸਟ ਦੀ ਬੁੱਧਵਾਰ ਦੀ ਰਿਪੋਰਟ ਅਨੁਸਾਰ ਹੁਣ ਤੱਕ 25 ਪੀੜਤਾਂ ਦੀ ਪਛਾਣ ਦੀ ਮੁੱਢਲੀ ਪੁਸ਼ਟੀ ਹੋ ਚੁੱਕੀ ਹੈ। ਬਾਕੀ ਛੇ ਵਿਅਕਤੀਆਂ ਜਿਨ੍ਹਾਂ ਵਿੱਚ ਪੰਜ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹਨ, ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਤੋਂ ਇਲਾਵਾ, ਇਸ ਖੇਤਰ ਵਿੱਚ ਪ੍ਰਦਰਸ਼ਨਾਂ ਦੌਰਾਨ 1000 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਇਸ ਦੌਰਾਨ ਦ ਕਾਠਮੰਡੂ ਪੋਸਟ ਦੀ ਰਿਪੋਰਟ ਅਨੁਸਾਰ ਸਾਬਕਾ ਨੇਪਾਲੀ ਪ੍ਰਧਾਨ ਮੰਤਰੀ ਖਨਾਲ ਦੀ ਪਤਨੀ ਦੀ ਹਾਲਤ ਇਸ ਸਮੇਂ ਗੰਭੀਰ ਹੈ। ਇਹ ਹਾਲਤ ਦੇਸ਼ ਭਰ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੋਏ ਇੱਕ ਅੱਗਜ਼ਨੀ ਹਮਲੇ ਕਾਰਨ ਹੋਈ ਹੈ। ਹਲਾਂਕਿ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ। ਉਧਰ ਨੇਪਾਲ ਦੀ ਫੌਜ ਨੇ ਵੀਰਵਾਰ ਨੂੰ Gen Z ਪ੍ਰਦਰਸ਼ਨਕਾਰੀਆਂ ਨਾਲ ਦੇਸ਼ ਲਈ ਇੱਕ ਨਵਾਂ ਅੰਤਰਿਮ ਨੇਤਾ ਚੁਣਨ ਲਈ ਗੱਲਬਾਤ ਮੁੜ ਸ਼ੁਰੂ ਕੀਤੀ ਹੈ।