ਨੋਇਡਾ- ਇੱਥੋਂ ਦੀ ਇੱਕ 55 ਸਾਲਾ ਔਰਤ ਦੇ ਕੋਵਿਡ-19 ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਸਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਮੁੱਖ ਮੈਡੀਕਲ ਅਫਸਰ ਨਰਿੰਦਰ ਕੁਮਾਰ ਨੇ ਖ਼ਬਰ ਏਜੰਸੀ ਪੀਟੀਆਈ ਨੂੰ ਦੱਸਿਆ, “ਘਰ ਵਿੱਚ ਕੁਆਰੰਟੀਨ ਅਧੀਨ ਔਰਤ ਨੇ 14 ਮਈ ਨੂੰ ਇੱਕ ਰੇਲਗੱਡੀ ਵਿੱਚ ਯਾਤਰਾ ਕੀਤੀ ਸੀ। ਉਸ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ ਹਨ।” ਉਨ੍ਹਾਂ ਕਿਹਾ ਕਿ, ‘‘ਪ੍ਰਸ਼ਾਸਨ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਅਸੀਂ ਲੋਕਾਂ ਨੂੰ ਨਾ ਘਬਰਾਉਣ ਅਤੇ ਚਿਹਰੇ ਦੇ ਮਾਸਕ ਪਾਉਣ, ਹੱਥਾਂ ਨੂੰ ਸੈਨੇਟਾਈਜ਼ ਕਰਨ ਸਮੇਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹਾਂ।’’ ਜਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਦੇਸ਼ ਵਿਚ ਕੋਵਿਡ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ।
next post