PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 9 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਭੰਗਵਾਂ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ ਦੋਵੇਂ ਵਾਸੀ ਭਿੰਡੀ ਔਲਖ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।

Related posts

ਜਲੰਧਰ ਦੀ ਜਸਬੀਰ ਬਣੀ ਯੂਕੇ ਕੈਬਿਨਟ ਦੀ ਮੈਂਬਰ

On Punjab

ਯੂਪੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕੀ ਲੜਨਗੇ ਚੋਣਾਂ ?

On Punjab

ਵਿਸ਼ਵ ਯੁੱਧ ਦਾ ਖਤਰਾ! ਅਜ਼ਰਬਾਈਜਾਨ ਤੇ ਆਰਮੀਨੀਆ ਜੰਗ ਨੇ ਲਿਆ ਭਿਆਨਕ ਮੋੜ

On Punjab