PreetNama
ਰਾਜਨੀਤੀ/Politics

ਨੌਜਵਾਨਾਂ ਲਈ ਮਿਸਾਲ 104 ਸਾਲਾ ਐਥਲੀਟ ਬੇਬੇ ਮਾਨ ਕੌਰ ਨੂੰ ਰਾਸ਼ਟਰਪਤੀ ਕਰਨਗੇ ਸਨਮਾਨਤ

Athlete Bebe Maan Kaur: ਪੰਜਾਬ ਦੀ 104 ਸਾਲਾ ਅਥਲੀਟ ਬੇਬੇ ਮਾਨ ਕੌਰ ਦੁਨੀਆ ਭਰ ਵਿਚ ਭਾਰਤ ਦਾ ਨਾਂ ਉੱਚਾ ਕਰਨ ਵਾਲਾ ਇਕ ਨਾਂ ਹੈ। ਇਹ 104 ਸਾਲਾ ਬੇਬੇ ਨੌਜਵਾਨ ਪੀੜ੍ਹੀ ਲਈ ਮਿਸਾਲ ਬਣਦੀ ਜਾ ਰਹੀ ਹੈ। ਬੇਬੇ ਮਾਨ ਕੌਰ ਦੀਆਂ ਪ੍ਰਾਪਤੀਆਂ ’ਚ ਹੁਣ ਹੋਰ ਚਾਰ ਚੰਨ੍ਹ ਲੱਗਣ ਵਾਲੇ ਹਨ ਕਿਉਂਕਿ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ 2 ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਨਾਰੀ ਸ਼ਕਤੀ ਪੁਰਸਕਾਰ ਲਈ ਚੁਣਿਆ ਗਿਆ ਹੈ। ਜਾਣਕਾਰੀ ਅਨੁਸਾਰ 8 ਮਾਰਚ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਅਥਲੀਟ ਬੇਬੇ ਮਾਨ ਕੌਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰਪਤੀ ਭਵਨ ਵਿਖੇ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਦੇਸ਼ ਦਾ ਮਾਣ ਵਧਾਉਣ ਵਾਲੀ ਬੇਬੇ ਮਾਨ ਕੌਰ ਨੇ 1 ਮਾਰਚ ਨੂੰ 104 ਸਾਲ ਪੂਰੇ ਕੀਤੇ ਹਨ।

ਦੱਸਣਯੋਗ ਹੈ ਕਿ ਬੇਬੇ ਨੇ 93 ਸਾਲ ਦੀ ਉਮਰ ਵਿਚ ਦੌੜਣਾ ਸ਼ੁਰੂ ਕੀਤਾ ਸੀ, ਜਿਸ ਉਮਰ ਵਿਚ ਲੋਕਾਂ ਦੇ ਗੋਡੇ ਭਾਰ ਨਹੀਂ ਝੱਲਦੇ, ਉਸ ਉਮਰ ’ਚ ਦੌੜਾਂ ਵਿਚ ਗੋਲਡ ਮੈਡਲ ਜਿੱਤਣਾ ਸੱਚਮੁਚ ਇਕ ਮਹਾਨ ਪ੍ਰਾਪਤੀ ਹੈ। ਮਾਨ ਕੌਰ ਦੇਸ਼ ਵਿਚ ਪਿੰਕਾਥਨ ਦੀ ਬ੍ਰਾਂਡ ਅੰਬੈਸਡਰ ਹੈ। ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਸ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ, ਕਿਉਂਕਿ ਉਨ੍ਹਾਂ ਦੀ ਬੀਜੀ ਦੇਸ਼ ਦੀ ਹਰ ਔਰਤ ਦੇ ਨਾਲ-ਨਾਲ ਨੌਜਵਾਨਾਂ ਲਈ ਵੀ ਇਕ ਮਿਸਾਲ ਬਣਦੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬੇਬੇ ਮਾਨ ਕੌਰ ਦੀ ਸ਼ਲਾਘਾ ਕੀਤੀ ਹੈ। ਮੋਦੀ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦੇ ਜਨਮ ਦਿਨ ਦੇ ਮੌਕੇ ’ਤੇ ’ਫਿਟ ਇੰਡੀਆ ਮੂਵਮੈਂਟ’ ਦੇ ਸਮੇਂ ਮਾਨ ਕੌਰ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਮਾਨ ਕੌਰ ਸਾਰਿਆਂ ਲਈ ਪ੍ਰੇਰਣਾ ਹੈ, ਸਾਰਿਆਂ ਨੂੰ ਉਨ੍ਹਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ।

Related posts

ਦਿਲਜੀਤ ਨੇ ਇੰਸਟਾ ’ਤੇ ਤਸਵੀਰਾਂ ਕੀਤੀਆਂ ਸਾਂਝੀਆਂ

On Punjab

ਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾ

On Punjab

ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਖੱਡ ’ਚ ਡਿੱਗੀ; 3 ਮੌਤਾਂ, 2 ਜ਼ਖ਼ਮੀ

On Punjab