82.56 F
New York, US
July 14, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਟਨਾ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਜਾਂਚ ਉਪਰੰਤ ਝੂਠੀ ਨਿੱਕਲੀ

ਪਟਨਾ- ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ (ਜੇਪੀਐਨਆਈ) ਨੂੰ ਈਮੇਲ ਰਾਹੀਂ ਆਈ ਬੰਬ ਦੀ ਧਮਕੀ ਜਾਂਚ ਤੋਂ ਬਾਅਦ ਝੂਠੀ ਨਿਕਲੀ। ਪਟਨਾ ਦੀ ਨਗਰ ਪੁਲੀਸ ਸੁਪਰਡੈਂਟ (ਮੱਧ) ਦੀਕਸ਼ਾ ਨੇ ਦੱਸਿਆ, ” ਪਟਨਾ ਦੇ ਜੇਪੀਐਨਆਈ ਹਵਾਈ ਅੱਡੇ ‘ਤੇ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਅਧਿਕਾਰੀਆਂ ਨੇ ਹਵਾਈ ਅੱਡੇ ’ਤੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਅਤੇ ਵਾਧੂ ਸੁਰੱਖਿਆ ਵਿਵਸਥਾ ਲਾਗੂ ਕੀਤੀ ਗਈ। ਹਾਲਾਂਕਿ ਜਾਂਚ ਉਪਰੰਤ ਬੰਬ ਬਾਰੇ ਈਮੇਲ ਤੋਂ ਮਿਲੀ ਜਾਣਕਾਰੀ ਫਰਜ਼ੀ ਨਿਕਲੀ।”

ਉਨ੍ਹਾਂ ਨੇ ਦੱਸਿਆ ਕਿ ਧਮਕੀ ਤੋਂ ਬਾਅਦ ਹਵਾਈ ਅੱਡੇ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਐੱਸਪੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਈ-ਮੇਲ ਦੇ ਆਈਪੀ ਐਡਰੈੱਸ ਦਾ ਪਤਾ ਲਗਾਉਣ ਅਤੇ ਭੇਜਣ ਵਾਲੇ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related posts

ਅਮਰੀਕਾ ‘ਚ ਧੋਖਾਧੜੀ ਕਰਨ ਵਾਲੇ ਭਾਰਤੀਆਂ ਨੂੰ ਤਿੰਨ ਸਾਲ ਜੇਲ੍ਹ, ਗੁਰੂਗ੍ਰਾਮ ਦਾ ਰਹਿਣ ਵਾਲਾ ਹੈ ਨੌਜਵਾਨ

On Punjab

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ‘ਚ ਭਾਰੀ ਬਰਫ਼ਬਾਰੀ, ਟੁੱਟਿਆ 25 ਸਾਲਾਂ ਦਾ ਰਿਕਾਰਡ

On Punjab

ਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮ

On Punjab