71.22 F
New York, US
August 24, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਟਿਆਲਾ ’ਚ ਆਰਥਿਕ ਤੰਗੀ ਕਾਰਨ ਪਰਿਵਾਰ ਦੇ 4 ਜੀਆਂ ਨੇ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ

ਪਟਿਆਲਾ-  ਇੱਥੋਂ ਦੀ ਵੀ.ਆਈ.ਪੀ. ਰਿਹਾਇਸ਼ੀ ਖੇਤਰ ਅਫ਼ਸਰਜ਼ ਕਲੋਨੀ ਵਿੱਚ ਇੱਕ ਬੇਹੱਦ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੈਸਿਆਂ ਦੇ ਲੈਣ-ਦੇਣ ਅਤੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਇੱਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲਈ ਗਈ। ਇਸ ਖ਼ੌਫ਼ਨਾਕ ਕਦਮ ਕਾਰਨ ਪਰਿਵਾਰ ਦੇ ਮੁਖੀ ਅਤੇ ਉਸ ਦੀ ਮਾਸੂਮ ਧੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ ਪਤਨੀ ਅਤੇ ਪੁੱਤਰ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ। ਮ੍ਰਿਤਕਾਂ ਦੀ ਪਛਾਣ ਵਿਕਾਸ ਬਤਿਸ਼ (45), ਜੋ ਕਿ ਇੱਕ ਨਿੱਜੀ ਬੈਂਕ ਵਿੱਚ ਮੁਲਾਜ਼ਮ ਸੀ, ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਤਿਸ਼ ਵਜੋਂ ਹੋਈ ਹੈ।

ਪੁਲੀਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਖ਼ੁਦਕੁਸ਼ੀ ਵਾਲੀ ਘਟਨਾ ਬੁੱਧਵਾਰ ਰਾਤ ਨੂੰ ਪਰਿਵਾਰ ਦੀ ਰਿਹਾਇਸ਼ ’ਤੇ ਵਾਪਰੀ। ਜ਼ਹਿਰੀਲੀ ਚੀਜ਼ ਖਾਣ ਤੋਂ ਤੁਰੰਤ ਬਾਅਦ ਜਦੋਂ ਚਾਰਾਂ ਦੀ ਤਬੀਅਤ ਵਿਗੜ ਗਈ, ਤਾਂ ਵਿਕਾਸ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਵਿਕਾਸ ਬਤਿਸ਼ ਅਤੇ ਖੁਸ਼ੀ ਦਮ ਤੋੜ ਗਏ। ਵਿਕਾਸ ਦੀ ਪਤਨੀ ਤਮੰਨਾ ਬਤਿਸ਼ (43) ਅਤੇ 11 ਸਾਲਾ ਪੁੱਤਰ ਕਾਨਵ ਬਤਿਸ਼ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਈ.ਸੀ.ਯੂ. ਵਿੱਚ ਰੱਖਿਆ ਗਿਆ ਹੈ।

ਮਾਮਲੇ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਇਹ ਸੰਕੇਤ ਮਿਲੇ ਹਨ ਕਿ ਇਹ ਖ਼ੌਫ਼ਨਾਕ ਕਦਮ ਵਿੱਤੀ ਲੈਣ-ਦੇਣ ਨੂੰ ਲੈ ਕੇ ਚੱਲ ਰਹੇ ਘਰੇਲੂ ਵਿਵਾਦ ਕਾਰਨ ਚੁੱਕਿਆ ਗਿਆ ਪ੍ਰਤੀਤ ਹੁੰਦਾ ਹੈ। ਪੁਲੀਸ ਵੱਲੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇ। ਪੁਲੀਸ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਡੀ.ਐਸ.ਪੀ. ਸਿੰਗਲਾ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੀ ਰਿਪੋਰਟ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related posts

ਅਡਾਨੀ ਮੁੱਦੇ ’ਤੇ ਮੋਦੀ ਦੇਸ਼ ’ਚ ਚੁੱਪ ਧਾਰ ਲੈਂਦੇ ਨੇ, ਵਿਦੇਸ਼ਾਂ ’ਚ ‘ਨਿੱਜੀ ਮਾਮਲਾ’ ਆਖ ਪੱਲਾ ਝਾੜ ਲੈਂਦੇ ਨੇ: ਰਾਹੁਲ ਗਾਂਧੀ

On Punjab

ਜਲੰਧਰ ਦੇ ਲਾਜਪਤ ਨਗਰ ‘ਚ ਡਾਕਾ, ਦਿਨ-ਦਿਹਾੜੇ ਔਰਤ ਨੂੰ ਬੰਧਕ ਬਣਾ ਕੇ ਲੁੱਟੇ ਗਹਿਣੇ ਤੇ ਨਕਦੀ

On Punjab

ਹੁਣ ਪਾਕਿਸਤਾਨ ਨੇ ਪ੍ਰਧਾਨਮੰਤਰੀ ਮੋਦੀ ਦੇ ਜਹਾਜ਼ ਨੂੰ ਰਸਤਾ ਦੇਣ ਤੋਂ ਕੀਤਾ ਇਨਕਾ

On Punjab