PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪਟਿਆਲਾ: ਪਟਿਆਲਾ ‘ਚ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਦਾ ਮੁਲਾਂਕਣ ਕਰਨ ਲਈ ਰਾਤ 8 ਵਜੇ ਇਕ ਨਾਗਰਿਕ ਸੁਰੱਖਿਆ ਮੌਕ ਡਰਿੱਲ ਕੀਤੀ ਗਈ। ਪਟਿਆਲਾ ਦੇ ਡੀ ਐਮ ਡਬਲਯੂ ਵਿਖੇ ਐਸ ਡੀ ਐਮ ਗੁਰਦੇਵ ਸਿੰਘ ਧਮ ਦੀ ਨਿਗਰਾਨੀ ਹੇਠ ਅੱਧਾ ਘੰਟਾ ਚੱਲੇ ਅਭਿਆਸ ਦੌਰਾਨ ਸਾਇਰਨ ਵਜਾ ਕੇ ਅੱਗ ਲੱਗਣ ਤੇ ਗੈਸ ਚੜਨ ਕਰਕੇ ਫੱਟੜਾਂ ਦੀ ਸੰਭਾਲ ਤੇ ਪ੍ਰਸ਼ਾਸਨ ਦੀ ਮਸ਼ੀਨਰੀ ਦੇ ਤਾਲਮੇਲ ਦੀ ਇੱਕ ਜਨਤਕ ਖੇਤਰ ਵਿੱਚ ਐਮਰਜੈਂਸੀ ਸਥਿਤੀਆਂ ਦੀ ਨਕਲ ਕਰਕੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ।

ਬਟਾਲੀਅਨ ਕਮਾਂਡਰ ਗਗਨ ਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ 360 ਵਲੰਟੀਅਰਜ਼ ਨੂੰ ਇਸ ਮੌਕ ਡਰਿੱਲ ਲਈ ਟ੍ਰੇਨਿੰਗ ਦਿੱਤੀ ਗਈ ਹੈ ਜਿਹਨਾਂ ਵਿਚ ਕਈ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਹਨ। ਇਸ ਦੌਰਾਨ ਪੁਲਿਸ, ਫੌਜ, ਆਈ.ਟੀ.ਬੀ.ਪੀ, ਐਨ.ਸੀ.ਸੀ., ਐਨ.ਐਸ.ਐਸ, ਰੈਡ ਕਰਾਸ ਦੇ ਨੁਮਾਇੰਦੇ ਤੇ ਸਕੂਲ ਵਿਦਿਆਰਥੀਆਂ ਵੱਲੋਂ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਤੇ ਕੋਈ ਹੰਗਾਮੀ ਸਥਿਤੀ ਹੋ ਜਾਵੇ ਤਾਂ ਕਿਸ ਤਰ੍ਹਾਂ ਬਚਾਅ ਕਰਨਾ ਹੈ।

ਇਸ ਮੌਕੇ ਤੇ ਅੱਗ ਲੱਗਣ ਦਾ ਸੀਨ ਬਣਾਇਆ ਗਿਆ ਤੇ ਬਚਾਅ ਸਬੰਧੀ ਕੀਤੀ ਕਾਰਵਾਈ ਨੂੰ ਦਰਸਾਇਆ ਗਿਆ। ਇਸ ਦੌਰਾਨ ਮਾਹਰਾਂ ਵੱਲੋਂ ਦੱਸਿਆ ਕਿ ਜੇਕਰ ਹਮਲੇ ਸਮੇਂ ਤੁਸੀਂ ਖੁੱਲ੍ਹੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਧਰਤੀ ‘ਤੇ ਪੈ ਕੇ ਬਚਾਅ ਕਰਨਾ ਹੈ। ਜੇਕਰ ਬਹੁ ਮੰਜ਼ਲਾਂ ਇਮਾਰਤ ਵਿਚ ਹੋ ਤੇ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰੱਖਤ ਦੇ ਥੱਲੇ ਓਟ ਲਵੋ। ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ।

ਇਸ ਮੌਕੇ ਹਮਲੇ ਦੌਰਾਨ ਜਖਮੀਆਂ ਦੀ ਕਿਸ ਤਰ੍ਹਾਂ ਸੰਭਾਲ ਕਰਨ ਹੈ ਤੇ ਆਰਜੀ ਹਸਪਤਾਲ ਕਿਸੇ ਤਰ੍ਹਾਂ ਬਣਾਉਣੇ ਹਨ ਤੇ ਅੱਗ ਲੱਗਣ ਦੀ ਸੂਰਤ ਵਿੱਚ ਅੱਗ ਤੋਂ ਆਪਣਾ ਬਚਾਅ ਕਿਸ ਤਰ੍ਹਾਂ ਕਰਨਾ ਹੈ ਤੇ ਅੱਗ ਕਿਸ ਤਰ੍ਹਾਂ ਬੁਝਾਉਣੀ ਹੈ। ਇਸ ਦੇ ਨਾਲ ਹੀ ਗੈਸ ਚੜਨ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਾਅ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪ੍ਰਸ਼ਾਸਨ ਦੀ ਮਸ਼ੀਨਰੀ ਦੀ ਵਰਤੋਂ ਸਬੰਧੀ ਅਭਿਆਸ ਕੀਤਾ ਗਿਆ। ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸ ਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।

ਇਸ ਮੌਕੇ ਐਸ ਡੀ ਐਮ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਕਿਸੇ ਵੀ ਖ਼ਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ‘ਚ ਨਾ ਆਉਣ । ਐਸ ਡੀ ਐਮ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਤੇ ਡਾਇਰੈਕੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਅਭਿਆਸ ਪਹਿਲਾਂ ਤੋਂ ਯੋਜਨਾਬੱਧ ਸੀ, ਇਸ ਲਈ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿਲ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਨੂੰ ਨਿਯੰਤਰਿਤ ਅਤੇ ਅਜਿਹੀਆਂ ਸਥਿਤੀਆਂ ਦੀ ਸੁਰੱਖਿਅਤ ਢੰਗ ਨਾਲ ਨਕਲ ਕਰਨਾ ਹੈ ਤਾਂ ਜੋ ਨਾਗਰਿਕ ਅਤੇ ਪ੍ਰਸ਼ਾਸਨ ਦੋਵੇਂ ਅਸਲ ਸੰਕਟ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰ ਢੰਗ ਨਾਲ ਤਿਆਰ ਹੋਣ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਹੀ ਫੈਲਾਈ ਜਾਵੇ ਤੇ ਨਾ ਹੀ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਕੀਤਾ ਜਾਵੇ। ਇਸ ਮੌਕੇ ਐਸ ਡੀ ਐਮ , ਸਿਵਿਲ ਡਿਫੈਂਸ ਦੇ ਨੋਡਲ ਅਫ਼ਸਰ ਮੋਹਨਦੀਪ ਸਿੰਘ ਕਰਮਜੀਤ ਸਿੰਘ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਲੰਟੀਅਰਜ਼ ਮੌਜੂਦ ਸਨ।

Related posts

Pizza Party in Space Station: ਪੁਲਾਡ਼ ‘ਚ ਪੀਜ਼ਾ ਪਾਰਟੀ, ਸਪੇਸ ਸਟੇਸ਼ਨ ‘ਚ ਪੀਜ਼ਾ ਖਾਂਦੇ ਦਿਸੇ ਐਸਟ੍ਰਾਨੌਟ, ਦੇਖੋ ਵਾਇਰਲ ਵੀਡੀਓ

On Punjab

ਜਸਟਿਸ ਐਸ.ਏ. ਧਰਮਧਿਕਾਰੀ ਮਦਰਾਸ ਹਾਈ ਕੋਰਟ ਦੇ ਚੀਫ਼ ਜਸਟਿਸ ਨਿਯੁਕਤ

On Punjab

ਸਰਹੱਦੀ ਪਿੰਡ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

On Punjab