PreetNama
ਖਬਰਾਂ/News

ਪਟਿਆਲਾ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਪਰਾਂ ਦਾ ਬਾਈਕਾਟ

ਪਟਿਆਲਾ: ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਪੰਜ ਦਿਨਾਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ ਧਰਨਾ ਦੇ ਰਹੇ ਹਨ। ਧਰਨੇ ਦੇ ਚੱਲਦਿਆਂ ਉਨ੍ਹਾਂ ਕੱਲ੍ਹ ਤੇ ਅੱਜ ਦੇ ਪੇਪਰ ਦਾ ਵੀ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਦੱਸ ਦੇਈਏ ਕਿ ਵਿਦਿਆਰਥੀ ਮੁੱਖ ਪ੍ਰਬੰਧਕੀ ਅਧਿਕਾਰੀ ਐਸਪੀ ਸਿੰਘ ਨੂੰ ਯੂਨੀਵਰਸਿਟੀ ਤੋਂ ਬਾਹਰ ਕਰਨ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਐਸਪੀ ਸਿੰਘ ਉਨ੍ਹਾਂ ਨਾਲ ਮਾੜਾ ਸਲੂਕ ਕਰਦੇ ਹਨ। ਹਾਲਾਂਕਿ ਵਿਦਿਆਰਥੀਆਂ ਨੇ ਕਿਹਾ ਕਿ ਜਿਨ੍ਹਾਂ ਦੇ 5 ਸਾਲ ਪੂਰੇ ਹੋ ਰਹੇ ਹਨ, ਉਹ ਵਿਦਿਆਰਥੀ ਪੇਪਰ ਦੇ ਸਕਦੇ ਹਨ ਪਰ ਬਾਕੀ ਸਾਰਿਆਂ ਇਮਤਿਹਾਨਾਂ ਦਾ ਬਾਈਕਾਟ ਕਰ ਦਿੱਤਾ ਹੈ।

ਵਿਦਿਆਰਥੀ ਯੂਨੀਵਰਸਿਟੀ ਅੰਦਰਲੇ ਹੋਸਟਲ ਦੇ ਬਾਹਰ ਜ਼ਮੀਨ ’ਤੇ ਗੱਦੇ ਵਿਛਾ ਕੇ ਲੇਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਚਾਂਸਲਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ। ਇਸੇ ਲਈ ਉਨ੍ਹਾਂ ਇਮਤਿਹਾਨਾਂ ਦਾ ਵੀ ਬਾਈਕਾਟ ਕਰ ਦਿੱਤਾ ਹੈ। ਵਿਦਿਆਰਥੀਆਂ ਮੁਤਾਬਕ ਉਨ੍ਹਾਂ ਦੇ ਮਾਪੇ ਵੀ ਕਹਿ ਰਹੇ ਹਨ ਕਿ ਜੋ ਉਨ੍ਹਾਂ ਨੂੰ ਸਹੀ ਲੱਗਦਾ ਹੈ, ਉਹ ਉਹੀ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਜਦੋਂ ਤਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਹ ਆਪਣੀ ਜੰਗ ਜਾਰੀ ਰੱਖਣਗੇ।

Related posts

ਦੋ ਗੁੱਟਾਂ ਦੀ ਆਪਸੀ ਰੰਜ਼ਿਸ਼ ਦੌਰਾਨ ਪਿੰਡ ਚੀਮਾਂ ਖੁਰਦ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਤਿੰਨ ਜ਼ਖਮੀ ਬੀਤੀ ਰਾਤ ਸਾਬਕਾ ਚੇਅਰਮੈਨ ਜੱਸਾ ਚੀਮਾ ਦੇ ਭਤੀਜੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ, ਜਿਸ ਦੌਰਾਨ ਹਮਲਾਵਰਾਂ ਨੇ ਸਰਾਏ ਅਮਾਨਤ ਖਾਂ ਤੋਂ ਕਾਰ ਵਿੱਚ ਸਵਾਰ ਹਰਦੀਪ ਸਿੰਘ ਉਰਫ਼ ਭੋਲਾ ‘ਤੇ ਗੋਲੀਆਂ ਚਲਾ ਦਿੱਤੀਆਂ।

On Punjab

ਭਾਰਤ ਦੀ ਰੱਖਿਆ ਬਰਾਮਦ ਦਹਾਕੇ ’ਚ 21,000 ਕਰੋੜ ਤੋਂ ਟੱਪੀ: ਰਾਜਨਾਥ

On Punjab

‘ਮੈਂ ਲਾਰੈਂਸ ਦਾ ਭਰਾ ਬੋਲ ਰਿਹਾ ਹਾਂ…’, Salman Khan ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫ਼ਤਾਰ; ਕੀ ਸੀ ਮੁਲਜ਼ਮ ਦੀ ਮੰਗ? ਹਾਲ ਹੀ ‘ਚ ਬਰੇਲੀ ਨਿਵਾਸੀ ਮੁਹੰਮਦ ਤਇਅਬ ਨੇ ਅਦਾਕਾਰ ਸਲਮਾਨ ਖਾਨ ਅਤੇ ਐੱਨਸੀਪੀ ਨੇਤਾ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੰਬਈ ਪੁਲਿਸ ਨੇ ਨੋਇਡਾ ਸੈਕਟਰ 92 ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਉਸਨੇ ਮੁੰਬਈ ਪੁਲਿਸ ਕੰਟਰੋਲ ਰੂਮ ਦੇ ਮੋਬਾਈਲ ਨੰਬਰ ‘ਤੇ ਇੱਕ ਟੈਕਸਟ ਸੁਨੇਹਾ ਭੇਜਿਆ ਸੀ।

On Punjab