PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਟਿਆਲਾ ਵਿੱਚ ਪੁੱਲ ਡਿੱਗਣ ਤੋਂ ਬਾਅਦ ਹਰਕਤ ਵਿੱਚ ਆਈ ਪੰਜਾਬ ਸਰਕਾਰ

ਪਟਿਆਲਾ:  ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ਉੱਤੇ ਭਾਖੜਾ ਨਹਿਰ ਉੱਪਰ ਬਣਿਆ ਪੁਲ ਡਿੱਗਣ ਤੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਇਸ ਸਬੰਧੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ, 2026 ਨੂੰ ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ (ਐੱਨ ਐੱਚ -07) ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਦਾ ਪੁਲ ਡਿੱਗਣ ਦੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਭਰ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੇ ਨਿਰਦੇਸ਼ ਦੇਣ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਭਜਨ ਸਿੰਘ ਈ ਟੀ ਓ ਨੇ ਵਿਸ਼ੇਸ਼ ਕਰਕੇ ਕੌਮੀ ਮਾਰਗਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਪੁਲਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਢੁਕਵੇਂ ਰੱਖ-ਰਖਾਅ ਦੀ ਲੋੜ ’ਤੇ ਜ਼ੋਰ ਦਿੱਤਾ।

ਹਰਭਜਨ ਸਿੰਘ ਈ ਟੀ ਓ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਸਮੇਂ-ਸਮੇਂ ’ਤੇ ਨਿਰੀਖਣ ਅਤੇ ਪ੍ਰੀਵੈਂਟਿਵ ਮੇਨਟੇਨੈਂਸ ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਪੁਰਾਣੇ ਹੋ ਚੁੱਕੇ ਢਾਂਚਿਆਂ, ਭਾਰ ਸਹਿਣ ਦੀ ਸਮਰੱਥਾ, ਢਾਂਚਾਗਤ ਖ਼ਰਾਬੀ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਵਾਲੇ ਪੁਲਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੀ ਵੀ ਮੰਗ ਕੀਤੀ।

ਉਨ੍ਹਾਂ ਅਪੀਲ ਕੀਤੀ ਕਿ ਸੁਰੱਖਿਆ ਆਡਿਟ ਦੇ ਨਤੀਜਿਆਂ ਦੇ ਆਧਾਰ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਪਹਿਲ ਦੇ ਆਧਾਰ ’ਤੇ ਲੋੜੀਂਦੀ ਮਜ਼ਬੂਤੀ, ਮੁਰੰਮਤ ਅਤੇ ਜ਼ਰੂਰੀ ਸੁਧਾਰਾਤਮਕ ਉਪਾਅ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਕੇਂਦਰੀ ਮੰਤਰੀ ਜਨਤਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਇਸ ਮਾਮਲੇ ‘ਚ ਨਿੱਜੀ ਦਖਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।

Related posts

ਬੀਬੀਐੱਮਬੀ ’ਚ ਤਾਇਨਾਤ ਪਤੀ ਦੇ ਆਧਾਰ ’ਤੇ ਮਹਿਲਾ ਕਰਮਚਾਰੀ ਨੂੰ ਮਿਲਣਗੇ 10 ਮੈਰਿਟ ਅੰਕ

On Punjab

ਨਵਜੋਤ ਸਿੱਧੂ ਨੂੰ ਬਿਜਲੀ ਵਿਭਾਗ ਸੌਂਪ ਕੇ ਕੈਪਟਨ ਖਾ ਸਕਦੇ ਹਾਈ ਵੋਲਟੇਜ਼ ਝਟਕੇ

On Punjab

ਵਿਕਾਸ ਦੂਬੇ ਦੇ ਐਂਕਾਉਂਟਰ ਨੇ ਖੜ੍ਹੇ ਕੀਤੇ ਕਈ ਸਵਾਲ, ਜਾਣੋ ਕਿਉਂ?

On Punjab