PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ

ਪਟਿਆਲਾ- ਜਬਰ ਜਨਾਹ ਕੇਸ ਵਿੱਚ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਹਾਲ ਹੀ ਵਿੱਚ ਜਾਰੀ ਕੀਤੇ ਇੱਕ ਤਿੰਨ ਮਿੰਟ ਦੇ ਵੀਡੀਓ ਵਿੱਚ ਦੋਸ਼ ਲਾਇਆ ਹੈ ਕਿ ਉਸ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਅਤੇ ਇਲਾਜ ਕਰਵਾਉਣ ਤੋਂ ਰੋਕਿਆ ਜਾ ਰਿਹਾ ਹੈ।
ਤਿੰਨ ਮਿੰਟ ਦੇ ਵੀਡੀਓ ਵਿੱਚ ਸਿਮਰਨਜੀਤ ਕੌਰ, ਜੋ ਕਥਿਤ ਤੌਰ ‘ਤੇ ਬੀਮਾਰ ਹਨ, ਨੇ ਕਿਹਾ ਕਿ ਉਨ੍ਹਾਂ ਦੀ ਡਾਕਟਰੀ ਹਾਲਤ ਦੀ ਪੁਸ਼ਟੀ ਸਰਕਾਰੀ ਅਤੇ ਨਿੱਜੀ ਦੋਵਾਂ ਹਸਪਤਾਲਾਂ ਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ, ‘‘ਮੈਨੂੰ ਆਪਣੇ ਬੱਚਿਆਂ ਅਤੇ ਮਾਂ ਦੇ ਠਿਕਾਣੇ ਬਾਰੇ ਨਹੀਂ ਪਤਾ। ਜੇ ਮੈਂ ਆਪਣੀ ਡਾਕਟਰੀ ਹਾਲਤ ਬਾਰੇ ਕੁਝ ਗਲਤ ਕਹਿ ਰਹੀ ਹਾਂ, ਤਾਂ ਸਰਕਾਰ ਕਾਰਵਾਈ ਕਰਨ ਲਈ ਆਜ਼ਾਦ ਹੈ। ਅਸੀਂ ਸੱਚ ਬੋਲਣ ਦੀ ਸਜ਼ਾ ਭੁਗਤ ਰਹੇ ਹਾਂ।’’ ਉਨ੍ਹਾਂ ਅੱਗੇ ਕਿਹਾ ਕਿ ਉਹ ਅਧਿਕਾਰੀਆਂ ਤੱਕ ਪਹੁੰਚਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਕੋਈ ਵੀ ਉਨ੍ਹਾਂ ਦੇ ਫ਼ੋਨ ਦਾ ਜਵਾਬ ਨਹੀਂ ਦੇ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।

ਇਸ ਤੋਂ ਪਹਿਲਾਂ 26 ਸਤੰਬਰ ਨੂੰ ਜਬਰ ਜਨਾਹ ਕੇਸ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਫ਼ਰਾਰ ਚੱਲ ਰਹੇ ਪਠਾਣਮਾਜਰਾ ਨੇ ਇੱਕ ਛੇ ਮਿੰਟ ਦਾ ਵੀਡੀਓ ਜਾਰੀ ਕੀਤਾ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਮਾਜ ਸੇਵੀਆਂ, ਸਾਥੀ ਵਿਧਾਇਕਾਂ ਅਤੇ ਕਿਸਾਨ ਯੂਨੀਅਨਾਂ ਨੇ ਉਨ੍ਹਾਂ ਦਾ ਸਾਥ ਛੱਡ ਦਿੱਤਾ ਹੈ। ਉਨ੍ਹਾਂ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਬੀਮਾਰ ਹੈ ਅਤੇ ਇਲਾਜ ਅਧੀਨ ਹੈ, ਜਦੋਂ ਕਿ ਉਨ੍ਹਾਂ ਦੇ ਬੱਚੇ ਪੁਲੀਸ ਕਾਰਵਾਈ ਦੇ ਡਰੋਂ ਲੁਕੇ ਹੋਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀ ਪਤਨੀ, ਜਿਸ ਦੇ ਕਈ ਅਪਰੇਸ਼ਨ ਹੋ ਚੁੱਕੇ ਹਨ, ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਵਿਧਾਇਕ ਨੇ ਅੱਗੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਿੱਲੀ ਦੇ ਨੇਤਾਵਾਂ ਦੇ ਦਖਲ ਦਾ ਵਿਰੋਧ ਕਰਨ ਅਤੇ ਹਾਲ ਹੀ ਦੇ ਹੜ੍ਹਾਂ ਨੂੰ ਲੈ ਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ‘ਤੇ ਸਵਾਲ ਚੁੱਕਣ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Related posts

ਅਮਰੀਕਾ ਦੇ ਨਿਊ ਆਰਲਿਯੰਸ ‘ਚ ਗੋਲੀਬਾਰੀ, 2 ਦੀ ਮੌਤ, 11 ਜ਼ਖਮੀ

On Punjab

ਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆ

On Punjab

ਆਸਟ੍ਰੇਲੀਆ ‘ਚ ਸਿੱਖ ਭਾਈਚਾਰੇ ਲਈ ਵੱਡਾ ਸਨਮਾਨ, ਗੁਰੂਘਰ ਨੂੰ ‘ਵਿਰਾਸਤੀ ਅਸਥਾਨ’ ਦਾ ਦਰਜਾ

On Punjab