74.71 F
New York, US
September 18, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦ

ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਪਠਾਨਕੋਟ ਵਿਖੇ ਇੱਕ ਕੇਂਦਰੀ ਯੋਜਨਾ ਦੇ ਲਾਭਪਾਤਰੀ ਦੇ ਘਰ ਪਹੁੰਚ ਕੇ ‘ਆਸ਼ੀਰਵਾਦ ਦਾ ਦੀਵਾ’ ਜਗਾਇਆ। ਇਸ ਮੌਕੇ ਉਹਨਾਂ ਨਾਲ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜਨਰਲ ਸਕੱਤਰ ਰਜਨੀਸ਼ ਧੀਮਾਨ ਵੀ ਹਾਜ਼ਰ ਸਨ।
ਇਸ ਉਪਰੰਤ ਦੋਵਾਂ ਆਗੂਆਂ ਨੇ ਪਠਾਨਕੋਟ ਰੇਲਵੇ ਸਟੇਸ਼ਨ ਵਿਖੇ 1,100 ਦੀਵੇ ਜਗਾ ਕੇ ‘ਆਸ਼ੀਰਵਾਦ ਦਾ ਦੀਵਾ’ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਨਿਰੰਤਰ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜਨਤਕ ਜੀਵਨ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਸ੍ਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਦੇਸ਼ ਦੀ ਤਰੱਕੀ ਲਈ ਕੰਮ ਕੀਤਾ ਹੈ।
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਭਾਰਤ ਦੀ ਵਿਸ਼ਵ ਪੱਧਰ ‘ਤੇ ਸਥਿਤੀ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਜਨਮ ਦਿਨ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ। ਇਸੇ ਭਾਵਨਾ ਨਾਲ ਭਾਜਪਾ ਵੱਲੋਂ ‘ਸੇਵਾ ਸੰਕਲਪ ਅਭਿਆਨ’ ਸ਼ੁਰੂ ਕੀਤਾ ਗਿਆ ਹੈ।
ਢਿੱਲੋਂ ਨੇ ਕਿਹਾ ਕਿ ‘ਆਸ਼ੀਰਵਾਦ ਦਾ ਦੀਵਾ’ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਲਾਭ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਦੀ ਖੁਸ਼ਹਾਲੀ ਹੀ ਅਸਲ ਵਿੱਚ ਸੇਵਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਇਸ ਅਭਿਆਨ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਸਮਝਣਗੇ ਅਤੇ ਸੇਵਾ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ‘ਸੇਵਾ ਸੰਕਲਪ ਅਭਿਆਨ’ ਤਹਿਤ ਵੱਖ-ਵੱਖ ਸੇਵਾ ਕਾਰਜ, ਸਮਾਜਿਕ ਗਤੀਵਿਧੀਆਂ, ਖੂਨਦਾਨ ਕੈਂਪ, ਲਾਭਪਾਤਰੀਆਂ ਨਾਲ ਸੰਪਰਕ ਅਤੇ ਹੋਰ ਲੋਕ ਭਲਾਈ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਦਾ ਉਦੇਸ਼ ਭਾਜਪਾ ਦੇ ‘ਸੇਵਾ ਹੀ ਸੰਗਠਨ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਦੇ ਟੀਚੇ ਵੱਲ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਭਾਰਤ ਨੂੰ 2047 ਤੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਭਾਜਪਾ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।  ਇਸ ਮੌਕੇ ਡਾ. ਸਤੀਸ਼ ਪੂਨੀਆ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ‘ਸੇਵਾ ਸੰਕਲਪ ਅਭਿਆਨ’ ਰਾਹੀਂ ਭਾਜਪਾ ਵੱਲੋਂ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਲੋਕਾਂ ਤੱਕ ਲਿਜਾਇਆ ਜਾਵੇਗਾ।

Related posts

ਪਾਕਿਸਤਾਨ ਨੂੰ ਤਾਲਿਬਾਨ ਨੇ ਦਿੱਤਾ ਕਰਾਰਾ ਜਵਾਬ, ਕਿਹਾ – ਟੀਟੀਪੀ ਤੁਹਾਡੀ ਸਮੱਸਿਆ, ਸਾਡੀ ਨਹੀਂ, ਖ਼ੁਦ ਹੀ ਹੱਲ ਕਰੋ

On Punjab

Narendra Modi News: PM ਮੋਦੀ ਅੱਜ ਅਸਾਮ ਦਾ ਦੌਰਾ ਕਰਨਗੇ, ਦੇਸ਼ ਵਾਸੀਆਂ ਨੂੰ ਦੇਣਗੇ 7 ਕੈਂਸਰ ਹਸਪਤਾਲ

On Punjab

ਅਮਰੀਕੀ ਨਾਗਰਿਕ ਹੋਟਲ ’ਚ ਮ੍ਰਿਤ ਮਿਲਿਆ

On Punjab