PreetNama
ਖਾਸ-ਖਬਰਾਂ/Important News

ਪਰਵਾਸੀਆਂ ਲਈ ਅਮਰੀਕਾ ਦੇ ਦਰਵਾਜ਼ੇ ਬੰਦ, ਟਰੰਪ ਨੇ ਇਮੀਗ੍ਰੇਸ਼ਨ ਸਸਪੈਂਡ ਕਰਨ ਦੇ ਹੁਕਮਾਂ ‘ਤੇ ਕੀਤੇ ਦਸਤਖਤ

Trump signs executive order: ਵਾਸ਼ਿੰਗਟਨ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤਕ 1,84,217 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 26,37,673 ਲੋਕ ਇਸ ਤੋਂ ਪੀੜਤ ਹਨ, ਜਦਕਿ ਹੁਣ ਤੱਕ 7,17,625 ਲੋਕ ਠੀਕ ਵੀ ਹੋ ਚੁੱਕੇ ਹਨ । ਇਸ ਖ਼ਤਰਨਾਕ ਮੰਜ਼ਰ ਨੂੰ ਦੇਖਦਿਆਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਬੁੱਧਵਾਰ ਨੂੰ ਆਰਜ਼ੀ ਤੌਰ ‘ਤੇ ਇਮੀਗ੍ਰਸ਼ਨ ਸਸਪੈਂਡ ਕਰਨ ਦੇ ਹੁਕਮਾਂ ‘ਤੇ ਦਸਤਖ਼ਤ ਕਰ ਦਿੱਤੇ ਹਨ । ਜਿਸ ਤੋਂ ਬਾਅਦ ਹੁਣ ਅਮਰੀਕਾ ਵਿੱਚ ਆਉਂਦੇ 60 ਦਿਨਾਂ ਤੱਕ ਵਿਦੇਸ਼ੀ ਨਾਗਰਿਕਾਂ ਦੇ ਆਉਣ-ਜਾਣ ‘ਤੇ ਰੋਕ ਲੱਗ ਗਈ ਹੈ ।

ਉਨ੍ਹਾਂ ਕਿਹਾ ਕਿ ਇਸ ਨਾਲ ਅਮਰੀਕੀ ਨਾਗਰਿਕਾਂ ਨੂੰ ਨੌਕਰੀ ਦੇ ਮੌਕੇ ਪਹਿਲਾਂ ਮਿਲਣਗੇ । ਟਰੰਪ ਨੇ ਕਿਹਾ ਕਿ ਬੇਰੁਜ਼ਗਾਰ ਅਮਰੀਕੀਆਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਵਾਸ ‘ਤੇ 60 ਦਿਨਾਂ ਲਈ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਅਮਰੀਕੀਆਂ ਨੂੰ ਪਹਿਲਾਂ ਨੌਕਰੀ ਤੇ ਸਿਹਤ ਸੁਵਿਧਾ ਮਿਲੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ 60 ਦਿਨਾਂ ਬਾਅਦ ਇਸ ਦੀ ਸੀਮਾਂ ਵਧਾ ਵੀ ਸਕਦੇ ਹਨ ।

ਦੱਸ ਦੇਈਏ ਕਿ ਟਰੰਪ ਦੇ ਫੈਸਲੇ ਤੋਂ ਬਾਅਦ ਕਈ ਲੋਕਾਂ ਦਾ ਮੰਨਣਾ ਹੈ ਕਿ ਜੋ ਲੋਕ ਐੱਚ-1 ਬੀ ਵਰਗੇ ਗੈਰ-ਇਮੀਗ੍ਰੇਸ਼ਨ ਵੀਜ਼ਾ ‘ਤੇ ਹਨ ਉਨ੍ਹਾਂ ‘ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ । ਐੱਚ-1 ਬੀ ਮੁੱਖ ਤੌਰ ਤੇ ਉਦਯੋਗ ਦੇ ਵਿਦੇਸ਼ੀ ਪੇਸ਼ੇਵਰਾਂ ਨੂੰ ਜਾਰੀ ਕੀਤਾ ਜਾਂਦਾ ਹੈ । ਖੇਤੀ ਇਮੀਗ੍ਰੇਸ਼ਨ ਕਾਮਿਆਂ ‘ਤੇ ਵੀ ਇਸ ਦਾ ਕੋਈ ਅਸਰ ਨਹੀਂ ਪਵੇਗਾ । ਹਾਲਾਂਕਿ ਇਸ ਕਾਰਜਕਾਰੀ ਹੁਕਮ ਦਾ ਉਨ੍ਹਾਂ ਹਜ਼ਾਰਾਂ ਭਾਰਤੀ-ਅਮਰੀਕੀਆਂ ਤੇ ਪ੍ਰਭਾਵ ਪਵੇਗਾ ਜੋ ਗ੍ਰੀਨ ਕਾਰਡ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ ।

ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਕੋਰੋਨਾ ਦਾ ਕਹਿਰ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ. ਅਮਰੀਕਾ ਵਿੱਚ ਬੀਤੇ 24 ਘੰਟਿਆਂ ਵਿੱਚ 1738 ਲੋਕਾਂ ਦੀ ਮੌਤ ਹੋਈ ਹੈ, ਜੋ ਮੰਗਲਵਾਰ ਦੀ ਤੁਲਨਾ ਵਿਚ ਕਾਫੀ ਘੱਟ ਹੈ । ਇਹ ਜਾਣਕਾਰੀ ਹਾਪਕਿਨਜ਼ ਯੂਨੀਵਰਸਿਟੀ ਨੇ ਦਿੱਤੀ ਹੈ । ਦੱਸ ਦਈਏ ਕਿ ਇੱਕ ਦਿਨ ਪਹਿਲਾਂ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮੌਤ ਦਾ ਅੰਕੜਾ 2700 ਪਾਰ ਕਰ ਗਿਆ ਸੀ ।

Related posts

ਦਿੱਲੀ ਅਤੇ ਸੁਲਤਾਨਪੁਰ ਲੋਧੀ ਨੂੰ ਜੋੜੇਗੀ ‘ਸਰਬਤ ਦਾ ਭੱਲਾ’ ਐਕਸਪ੍ਰੈਸ

On Punjab

ਦੂਰਸੰਚਾਰ ਕੰਪਨੀਆਂ ਨੇ 11,300 ਕਰੋੜ ਦਾ ਸਪੈਕਟ੍ਰਮ ਖਰੀਦਿਆ

On Punjab

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ’ਤੇ ਅਧਾਰਤ ਫਿਲਮ 20 ਦਸੰਬਰ ਨੂੰ OTT ‘ਤੇ ਹੋਵੇਗੀ ਸਟ੍ਰੀਮ

On Punjab