26.78 F
New York, US
March 13, 2026
PreetNama
ਰਾਜਨੀਤੀ/Politics

ਪਹਿਲੇ ਜੱਥੇ ਨਾਲ ਸੰਨੀ ਦਿਓਲ ਵੀ ਜਾਣਗੇ ਕਰਤਾਰਪੁਰ ਸਾਹਿਬ

sunny Deol Go Kartarpur Corridor : ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਵੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਿਲ ਹੋ ਕੇ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਣਗੇ । ਇਸ ਸਬੰਧੀ ਸੰਨੀ ਦਿਓਲ ਦੇ ਪੀਏ ਗੁਰਪ੍ਰੀਤ ਸਿੰਘ ਪਲਹੇੜੀ ਵੱਲੋਂ ਪੁਸ਼ਟੀ ਕੀਤੀ ਗਈ ।

ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਕਿ ਸੰਨੀ ਦਿਓਲ ਹੀ ਪਹਿਲੇ ਸ਼ਖਸ ਹਨ ਜਿਨ੍ਹਾਂ ਵੱਲੋਂ ਕਰਤਾਰਪੁਰ ਕੋਰੀਡੋਰ ਦੀ ਰਜਿਸਟ੍ਰੇਸ਼ਨ ਦਾ ਪਹਿਲਾ ਫਾਰਮ ਭਰਿਆ ਗਿਆ ਸੀ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਗਈ ਸੀ । ਦਰਅਸਲ, ਸੰਨੀ ਦਿਓਲ ਕਰਤਾਰਪੁਰ ਕੋਰੀਡੋਰ ਸਬੰਧੀ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਪਹਿਲ ਦੇ ਆਧਾਰ ‘ਤੇ ਸ਼ਮੂਲੀਅਤ ਕਰਨਗੇ ।

ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜੱਥੇ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ।

ਇਸਦੇ ਪਹਿਲੇ ਜੱਥੇ ਵਿੱਚ ਭਾਰਤ ਵੱਲੋਂ 575 ਸ਼ਰਧਾਲੂ ਪਾਕਿਸਤਾਨ ਜਾਣਗੇ । ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਸਾਂਸਦ ਵੀ ਸ਼ਾਮਿਲ ਹੋਣਗੇ ।

Related posts

ਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆ

On Punjab

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ

On Punjab

ਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨ

On Punjab