PreetNama
ਖਾਸ-ਖਬਰਾਂ/Important News

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਅਤੇ ਵੱਖ-ਵੱਖ ਥਾਵਾਂ ’ਤੇ ਪ੍ਰਤੀਨਿਧਤਾ ਲਈ ਫਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਸਪੱਸ਼ਟਤਾ ਬਣੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਹਿਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ।

Related posts

ਯਾਤਰੀ ਜਹਾਜ਼ ਹਾਦਸਾ: 72 ਸਵਾਰੀਆਂ ਵਾਲਾ ਜਹਾਜ਼ ਹੋਇਆ ਹਾਦਸਾਗ੍ਰਸਤ, 42 ਦੀ ਮੌਤ

On Punjab

ਭਾਰਤ ਸਰਕਾਰ ਨੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ 15 ਅਪ੍ਰੈਲ ਤੱਕ ਜਾਰੀ ਵੀਜ਼ੇ ਕੀਤੇ ਰੱਦ

On Punjab

ਹੁਣ ਹੈਲਥ ਇੰਸ਼ੋਰੈਂਸ ਕੰਪਨੀਆਂ ਚੁੱਕਣਗੀਆਂ ਕੋਰੋਨਾ ਵਾਇਰਸ ਦੇ ਇਲਾਜ ਦਾ ਸਾਰਾ ਖਰਚਾ : IRDAI

On Punjab