74.35 F
New York, US
September 9, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, SCO ਦੀ ਬੈਠਕ ‘ਚ ਲੈਣਗੇ ਹਿੱਸਾ SCO ਇੱਕ ਸਥਾਈ ਅੰਤਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ। ਇਹ ਇੱਕ ਰਾਜਨੀਤਕ, ਆਰਥਿਕ ਅਤੇ ਫੌਜੀ ਸੰਗਠਨ ਹੈ ਜਿਸਦਾ ਉਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ। ਇਹ ਸਾਲ 2001 ਵਿੱਚ ਬਣਾਈ ਗਈ ਸੀ।

ਪੀਟੀਆਈ, ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ(SCO) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਾਰ ਪਾਕਿਸਤਾਨ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਮੀਟਿੰਗ 15-16 ਅਕਤੂਬਰ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਅਗਸਤ ‘ਚ ਪਾਕਿਸਤਾਨ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ‘ਚ ਹੋਣ ਵਾਲੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ ਦੀ ਕੌਂਸਲ ਆਫ਼ ਹੈੱਡ ਆਫ਼ ਗਵਰਨਮੈਂਟ ਮੀਟਿੰਗ ਲਈ ਸੱਦਾ ਦਿੱਤਾ ਸੀ।

Related posts

Russia Ukraine War : ਪੋਲੈਂਡ ‘ਚ ਸ਼ਿਫਟ ਹੋਵੇਗਾ ਭਾਰਤੀ ਦੂਤਘਰ, ਸੁਰੱਖਿਆ ਤਿਆਰੀਆਂ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ

On Punjab

ਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦ

On Punjab

ਭਾਰਤ ’ਚ ਕੋਰੋਨਾ ਸੰਕਟ ਨੂੰ ਵੇਖਦੇ ਹੋਏ ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਜਲਦ ਭਾਰਤ ਛੱਡਣ ਦੀ ਸਲਾਹ

On Punjab