60.26 F
New York, US
October 23, 2025
PreetNama
ਰਾਜਨੀਤੀ/Politics

ਪਾਕਿਸਤਾਨ ਦਾ ਨਵਾਂ ਦਾਅ! ਮੋਦੀ ਨੂੰ ਛੱਡ ਡਾ. ਮਨਮੋਹਨ ਸਿੰਘ ਨੂੰ ਘੱਲਿਆ ਸੱਦਾ

ਚੰਡੀਗੜ੍ਹ: ਭਾਰਤ-ਪਾਕਿਸਤਾਨ ਦੇ ਵਧਦੇ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਨਵਾਂ ਦਾਅ ਖੇਡਿਆ ਹੈ। ਗੁਆਂਢੀ ਮੁਲਕ ਵਿੱਚ ਬਣ ਰਹੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਸਮੀ ਤੌਰ ‘ਤੇ ਸੱਦਾ ਭੇਜਿਆ ਹੈ। ਪਾਕਿਸਤਾਨ ਦਾ ਤਰਕ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸਿੱਖ ਸਮਾਜ ਦੀ ਪ੍ਰਤੀਨਿਧਤਾ ਕਰਦੇ ਹਨ।

ਵੇਖਣ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਛੱਡ ਸਾਬਕਾ ਪ੍ਰਧਾਨ ਮੰਤਰੀ ਨੂੰ ਪਹਿਲਾਂ ਸੱਦਾ ਦੇਣ ਨੂੰ ਤਰਜੀਹ ਦਿੱਤੀ। ਹਾਲਾਂਕਿ ਇਸ ਪਿੱਛੇ ਉਨ੍ਹਾਂ ਦੇ ਸਿੱਖ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਵੇਖਣਾ ਹੋਏਗਾ ਕਿ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਪਾਕਿਸਤਾਨ ਦਾ ਸੱਦਾ ਮਨਜ਼ੂਰ ਕਰਕੇ ਪਾਕਿਸਤਾਨ ਜਾਂਦੇ ਹਨ ਜਾਂ ਮੋਦੀ ਨੂੰ ਵੀ ਸੱਦਾ ਮਿਲਣ ਦੀ ਉਡੀਕ ਕਰਦੇ ਹਨ।

ਪਾਕਸਿਤਾਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਏਗਾ। ਦੋਵਾਂ ਮੁਲਕਾਂ ਵਾਸੇ ਪਾਸੇ ਜ਼ੋਰਾਂ-ਸ਼ੋਰਾਂ ‘ਤੇ ਨਿਰਮਾਣ ਕਾਰਜ ਚੱਲ ਰਹੇ ਹਨ। ਪਿਛਲੇ ਦਿਨੀਂ ਪਾਕਿਸਤਾਨ ਨੇ 90 ਫੀਸਦੀ ਕੰਮ ਮੁਕੰਮਲ ਹੋਣ ਦਾ ਦਾਅਵਾ ਕੀਤਾ ਸੀ ਜਿਸ ਤੋਂ ਬਾਅਦ ਭਾਰਤ ਵਾਲੇ ਪਾਸੇ ਵੀ ਕੰਮ ਹੋਰ ਤੇਜ਼ ਕਰ ਦਿੱਤਾ ਗਿਆ ਸੀ।

Related posts

ਮਨ ਕੀ ਬਾਤ : ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਨਾਲ ਗੱਲਬਾਤ ਕਰਦਿਆਂ ਕਿਹਾ, ਹੁਣ ਹੋਰ ਸਾਵਧਾਨੀ ਵਰਤਣੀ ਪਏਗੀ

On Punjab

ਅਕਾਲੀ ਦਲ ਦੀ ਸੁਰਜੀਤੀ ਲਈ ਭਰਤੀ ਕਮੇਟੀ ਨਾਲ ਸਹਿਯੋਗ ਕਰੇ ਸੰਗਤ: ਹਰਪ੍ਰੀਤ ਸਿੰਘ

On Punjab

PM ਮੋਦੀ ਨੇ ਭ੍ਰਿਸ਼ਟਾਚਾਰ ਤੇ ਜਾਤੀਵਾਦ ’ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- 2047 ਤਕ ਵਿਕਸਿਤ ਦੇਸ਼ ਬਣੇਗਾ ਭਾਰਤ

On Punjab