PreetNama
ਖਾਸ-ਖਬਰਾਂ/Important News

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪੁਲਿਸ ਵਾਲੇ ਸਮੇਤ ਤਿੰਨ ਵਿਅਕਤੀ ਮਾਰੇ ਗਏ

ਪਾਕਿਸਤਾਨ ਦੇ ਉੱਤਰੀ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਇਕ ਪੁਲਸ ਕਰਮਚਾਰੀ ਸਮੇਤ ਤਿੰਨ ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ।

ਸਮਾਚਾਰ ਏਜੰਸੀ ਪੀਟੀਆਈ ਅਨੁਸਾਰ ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਕਜ਼ਈ ਕਬਾਇਲੀ ਜ਼ਿਲ੍ਹੇ ਵਿੱਚ ਇੱਕ ਪੁਲਿਸ ਸਟੇਸ਼ਨ ਬਣਾ ਰਹੇ ਦੋ ਮਜ਼ਦੂਰਾਂ ਅਤੇ ਇੱਕ ਪੁਲਿਸ ਕਰਮਚਾਰੀ ਨੂੰ ਬਦਮਾਸ਼ਾਂ ਨੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਤਿੰਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਉਸਾਰੀ ਅਧੀਨ ਥਾਣੇ ਦੇ ਅਹਾਤੇ ਨੇੜੇ ਹਥਿਆਰਬੰਦ ਬਦਮਾਸ਼ਾਂ ਦੁਆਰਾ ਗੋਲ਼ੀਆਂ ਨਾਲ ਵਿੰਨ੍ਹੀਆਂ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਦੀ ਵਿਸ਼ੇਸ਼ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਪੁਲਿਸ ਨੇ ਕਾਤਲਾਂ ਨੂੰ ਲੱਭਣ ਲਈ ਇਲਾਕੇ ਦੇ ਹਰ ਘਰ ਦੀ ਤਲਾਸ਼ੀ ਲਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Related posts

ਸਿੱਧੂ ਦੀ ਰਿਹਾਈ ’ਤੇ ਵਿਚਾਰ ਕਰਨ ਭਗਵੰਤ ਮਾਨ: ਵੜਿੰਗ 1 day ago

On Punjab

ਅਮਰੀਕੀ ਸਦਨ ਵੱਲੋਂ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ TikTok ‘ਤੇ ਪਾਬੰਦੀ ਲਗਾਉਣ ਲਈ ਬਿੱਲ ਪਾਸ

On Punjab

ਪੀਟੀਆਈ ਸਮਰਥਕਾਂ ਨੂੰ ਇਮਰਾਨ ਖਾਨ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ, ਕਿਹਾ- ਥਾਲੀ ‘ਚ ਸਜਾ ਕੇ ਨਹੀਂ ਮਿਲਦੀ ਆਜ਼ਾਦੀ

On Punjab