ਨਵੀਂ ਦਿੱਲੀ: ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਨੇ ਪਾਕਿਸਤਾਨ ਨਾਲ ਹੋਣ ਵਾਲੀ ‘ਏਅਰਪੋਰਟ ਡੀਲ’ ਨੂੰ ਰੱਦ ਕਰ ਦਿੱਤਾ ਹੈ। ਇਸ ਸਮਝੌਤੇ ਦੇ ਰੱਦ ਹੋਣ ਨਾਲ ਪਾਕਿਸਤਾਨ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਅਗਸਤ 2025 ਵਿੱਚ ਪਾਕਿਸਤਾਨ ਅਤੇ ਯੂਏਈ ਨੇ ਇੱਕ ਏਅਰਪੋਰਟ ਡੀਲ ‘ਤੇ ਦਸਤਖਤ ਕੀਤੇ ਸਨ, ਜਿਸ ਦੇ ਤਹਿਤ ਇਸਲਾਮਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸੰਚਾਲਨ (Operations) ਯੂਏਈ ਸੰਭਾਲਣ ਵਾਲਾ ਸੀ। ਪਰ, ਹੁਣ ਯੂਏਈ ਨੇ ਇਸ ਸਮਝੌਤੇ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ।

