74.82 F
New York, US
September 18, 2026
PreetNama
ਖਾਸ-ਖਬਰਾਂ/Important News

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਸੱਦਾ

Pak Invites Sidhu Corridor Inaguration : ਲਾਹੌਰ: ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਦੇ ਮੌਕੇ ‘ਤੇ ਨਵਜੋਤ ਸਿੰਘ ਸਿੱਧੂ ਨੂੰ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ । ਜਿਸ ਤੋਂ ਬਾਅਦ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਕੋਰੀਡੋਰ ਦੇ ਨੀਂਹ ਪੱਥਰ ਰੱਖਣ ਦੇ ਮੌਕੇ ਵੀ ਪਾਕਿਸਤਾਨ ਜਾ ਚੁੱਕੇ ਹਨ । ਜਿੱਥੇ ਉਹ ਪਾਕਿਸਤਾਨੀ ਫ਼ੌਜ ਦੇ ਮੁਖੀ ਬਾਜਵਾ ਦੇ ਗਲ਼ੇ ਮਿਲੇ ਸਨ. ਜਿਸ ਤੋਂ ਬਾਅਦ ਇਸਦੀ ਕਾਫ਼ੀ ਆਲੋਚਨਾ ਕੀਤੀ ਗਈ ਸੀ ।

ਪਾਕਿਸਤਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਖਾਸ ਸੱਦਾ ਭੇਜਿਆ ਗਿਆ ਹੈ ।

ਇਸ ਮਾਮਲੇ ਵਿੱਚ ਪਾਕਿਸਤਾਨ ਦੀ ਇੱਕ ਪਾਰਟੀ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਸਿੱਧੂ ਨੇ ਪਾਕਿਸਤਾਨ ਦੇ ਭੇਜੇ ਗਏ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਹੈ ।

ਦੱਸ ਦੇਈਏ ਕਿ ਉਸ ਸਮੇਂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਦੌਰੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਰਾਜ਼ਗੀ ਪ੍ਰਗਟਾਈ ਗਈ ਸੀ ਅਤੇ ਲੋਕਾਂ ਵੱਲੋਂ ਵੀ ਸਿੱਧੂ ਦੀ ਬਹੁਤ ਆਲੋਚਨਾ ਕੀਤੀ ਗਈ ਸੀ ।

Related posts

MP ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ’ਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਪ੍ਰਗਟਾਈ ਚਿੰਤਾ

On Punjab

ਨਗਰ ਨਿਗਮ ਚੋਣਾਂ ਲਈ ਪ੍ਰਸ਼ਾਸਨਿਕ ਕਸਵੱਟੀ: ਪੰਜਾਬ ਸਰਕਾਰ ਵੱਲੋਂ 29 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ

On Punjab

ਅਮਰੀਕਾ ਦੇ ਅਲਾਸਕਾ ਸ਼ਹਿਰ ‘ਚ ਭੂਚਾਲ ਦੇ ਝਟਕੇ

On Punjab