PreetNama
ਖਾਸ-ਖਬਰਾਂ/Important News

ਪਾਕਿਸਤਾਨ ਨੇ ਫਿਰ ਕੀਤੀ ਸੀਜ਼ਫਾਈਰ ਦੀ ਉਲੰਘਣਾ…

Pak Breaks Ceasefire Again Tangdha : ਸ਼ਨੀਵਾਰ ਨੂੰ ਹੋ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੇ ਉਦਘਾਟਨ ਤੋਂ ਐਨ ਪਹਿਲਾਂ ਹੀ ਸ਼ੁੱਕਰਵਾਰ ਨੂੰ ਭਾਰਤ-ਪਾਕਿ ਫੌਜਾਂ ਸਰਹੱਦ ‘ਤੇ ਆਹਮੋ-ਸਾਹਮਣੇ ਹੋ ਗਈਆਂ ਹਨ। ਜਿੱਥੇ ਪਾਕਿਸਤਾਨੀ ਫੌਜ ਵੱਲੋਂ ਕ੍ਰਿਸ਼ਨਾ ਘਾਟੀ ਵਿੱਚ ਫਾਇਰਿੰਗ ਤੋਂ ਬਾਅਦ ਇਕ ਵਾਰ ਫਿਰ ਤੰਗਧਾਰ ਸੈਕਟਰ ਵਿਚ ਸੀਜ਼ਫਾਈਰ ਦੀ ਉਲੰਘਣਾ ਕੀਤੀ ਗਈ। ਜਿਸ ਵਿੱਚ ਇੱਕ ਆਮ ਨਾਗਰਿਕ ਜ਼ਖਮੀ ਹੋ ਗਿਆ। ਪਾਕਿਸਤਾਨ ਵਲੋਂ ਕੀਤੀ ਗਈ ਉਲੰਘਣਾ ਤੋਂ ਬਾਅਦ ਭਾਰਤੀ ਫੌਜ ਵਲੋਂ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕ੍ਰਿਸ਼ਨਾ ਘਾਟੀ ਵਿੱਚ ਵੀ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿੱਚ ਫੌਜ ਦਾ ਜਵਾਨ ਮਾਰਿਆ ਗਿਆ ਸੀ। ਦੱਸ ਦੇਈਏ ਕਿ ਵੀਰਵਾਰ ਦੁਪਹਿਰ ਤੋਂ ਹੀ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਜਾ ਰਹੀ ਹੈ ।

ਦਰਅਸਲ, ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਪਾਕਿਸਤਾਨ ਵੱਲੋਂ ਲਗਾਤਾਰ ਸੀਜ਼ਫਾਈਰ ਦੀ ਉਲੰਘਣਾ ਕਰਕੇ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜੇਕਰ ਇਸ ਸਾਲ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਪਾਕਿਸਤਾਨ ਵੱਲੋਂ 700 ਤੋਂ ਵੱਧ ਵਾਰ ਸੀਜ਼ਫਾਈਰ ਦੀ ਉਲੰਘਣਾ ਕੀਤੀ ਜਾ ਚੁੱਕੀ ਹੈ ।

Related posts

ਪੰਜਾਬ ਪੁਲਿਸ ਸਵੈਟ ਟੀਮ ਦੇ ਸਿਪਾਹੀ ਨੇ ਲੇਡੀ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਕੀਤੀ ਖੁਦਕੁਸ਼ੀ

On Punjab

550ਵੇਂ ਪ੍ਰਕਾਸ਼ ਪੁਰਬ ਮੌਕੇ 13 ਏਕੜ ‘ਚ ਲੱਗਿਆ ਸਭ ਤੋਂ ਵੱਡਾ ਲੰਗਰ

On Punjab

‘ਆਈ ਲਵ ਮੋਦੀ’ ਠੀਕ ਹੈ ਪਰ ‘ਆਈ ਲਵ ਮੁਹੰਮਦ’ ਕਹਿਣ ’ਤੇ ਵਿਵਾਦ ਕਿਉਂ: ਓਵਾਇਸੀ

On Punjab