47.89 F
New York, US
May 13, 2024
PreetNama
ਸਮਾਜ/Social

ਪਾਕਿਸਤਾਨ ਸੁਪਰੀਮ ਕੋਰਟ ਨੇ ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਇਸਲਾਮਾਬਾਦ ਪੁਲਿਸ ਨੂੰ ਲਗਾਈ ਫਟਕਾਰ

ਪਾਕਿਸਤਾਨ ’ਚ ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਇੱਥੇ ਦੀ ਸੁਪਰੀਮ ਕੋਰਟ ਨੇ ਇਸਲਾਮਾਬਾਦ ਪੁਲਿਸ ਨੂੰ ਫਟਕਾਰ ਲਗਾਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੱਤਰਕਾਰਾਂ ’ਤੇ ਅਤਿਆਚਾਰ ਲਈ ਇਸਲਾਮਾਬਾਦ ਪੁਲਿਸ ਦੇ ਆਈਜੀ, ਕਾਜੀ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਮੀਡੀਆ ਮੁਲਾਜ਼ਮਾਂ ’ਤੇ ਹੋ ਰਹੇ ਹਮਲੇ ਅਰਾਜਕਤਾ ਨੂੰ ਦਰਸਾਉਂਦਾ ਹੈ। ਸਮਾ ਟੀਵੀ ਦੀ ਰਿਪੋਰਟ ਅਨੁਸਾਰ ਪਾਕਿਸਤਾਨ ’ਚ ਪੱਤਰਕਾਰਾਂ ਦੀ ਪਰੇਸ਼ਾਨੀ ਦੇ ਸਬੰਧ ’ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਰਾਜ਼ੀ ਮੁਹੰਮਦ ਅਮੀਨ ਨੇ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ।

ਅਦਾਲਤ ਨੇ ਇਸਲਾਮਾਬਾਦ ’ਚ ਅਬਸਾਰ ਆਲਮ ਨੂੰ ਗੋਲੀ ਮਾਰਨ ਵਾਲੇ ਦੋਸ਼ੀਆਂ ’ਤੇ ਤੇਜ਼ੀ ਨਾਲ ਕਾਰਵਾਈ ਨਾ ਕਰਨ ’ਤੇ ਪੁਲਿਸ ਬਲਾਂ ਨੂੰ ਵੀ ਫਟਕਾਰ ਲਗਾਈ। ਜਸਟਿਸ ਕਾਜ਼ੀ ਨੇ ਕਿਹਾ, ਇਸਲਾਮਾਬਾਦ ਪੁਲਿਸ ਦੇ ਆਈਜੀ ਕਾਜ਼ੀ ਨੂੰ ਇਹ ਸੁਨਿਸ਼ਚਿਤ ਕਰਾਨ ਚਾਹੀਦਾ ਕਿ ਪੱਤਰਕਾਰਾਂ ’ਤੇ ਹਮਲਾ ਕਰਨ ਵਾਲਿਆਂ ਨੂੰ ਗਿ੍ਰਫਤਾਰ ਕੀਤਾ ਜਾਵੇ। ਜੇ ਸ਼ੱਕੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਤਾਂ ਇਹ ਉਨ੍ਹਾਂ ਦੀ ਸਫਲਤਾ ਹੋਵੇਗੀ। ਦੱਸ ਦਈਏ ਕਿ ਪਾਕਿਸਤਾਨ ’ਚ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਲਾਗਤਾਰ ਵਧ ਰਹੇ ਹਨ। ਸੀਨੀਅਰ ਪੱਤਰਕਾਰ ਤੇ ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਅਥਾਰਟੀ ਦੇ ਸਾਬਕਾ ਪ੍ਰਧਾਨ ਅਬਸਾਰ ਆਲਮ ਨੂੰ ਇਸਲਾਮਾਬਾਦ ’ਚ ਗੋਲੀ ਮਾਰ ਦਿੱਤੀ ਗਈ ਸੀ।

Related posts

ਭਾਰਤ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 830 ਤੋਂ ਪਾਰ, ਹੁਣ ਤੱਕ 20 ਲੋਕਾਂ ਦੀ ਮੌਤ

On Punjab

ਗੋਲ ਨਾ ਕਰ ਸਕਣ ਤੋਂ ਨਿਰਾਸ਼ ਕ੍ਰਿਸਟੀਆਨੋ ਰੋਨਾਲਡੋ ਨੇ ਮੈਚ ਰੈਫਰੀ ਨਾਲ ਕੀਤਾ ਝਗੜਾ! ਵਾਇਰਲ ਹੋਇਆ ਵੀਡੀਓ

On Punjab

Ukrain Return Students : ਯੂਕਰੇਨ ਤੋਂ ਵਾਪਸ ਆਏ ਮੈਡੀਕਲ ਵਿਦਿਆਰਥੀ ਪਰੇਸ਼ਾਨ, ਆਫਲਾਈਨ ਕਲਾਸਾਂ ਤੇ ਪ੍ਰੀਖਿਆਵਾਂ ਅਗਲੇ ਮਹੀਨੇ ਤੋਂ ਹੋਣਗੀਆਂ ਸ਼ੁਰੂ ; ਕੀਵ ਯੂਨੀਵਰਸਿਟੀ ਨੇ ਭੇਜਿਆ ਮੈਸੇਜ

On Punjab