PreetNama
ਰਾਜਨੀਤੀ/Politics

ਪਾਵਨ ਸਰੂਪਾਂ ਦਾ ਮਾਮਲਾ, ਲੌਂਗੋਵਾਲ ਤੇ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀਆਂ ਤਿਆਰੀਆਂ

ਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਸਮੂਹ ਸਿੱਖ ਜਥੇਬੰਦੀਆਂ ਨੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ।ਇਸ ਮਾਮਲੇ ਤੇ ਸ਼੍ਰੋਮਣੀ ਕਮੇਟੀ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤ ਦੇ ਨਿਸ਼ਾਨੇ ਤੇ ਹੈ।ਇਸ ਮਾਮਲੇ ਵਿੱਚ ਕਈ ਬਾਦਲ ਵਿਰੋਧੀ ਸਿਆਸੀ ਜਮਾਤਾਂ ਵੀ ਡੱਟੀਆਂ ਹੋਈਆਂ ਹਨ।

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਹਾਲ ਵਿੱਚ ਸਿੱਖ ਜਥੇਬੰਦੀਆਂ ਦੀ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਤੇ ਅਹਿਮ ਬੈਠਕ ਹੋਈ।ਜਿਸ ਵਿੱਚ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਤੇ ਅਗਲੀ ਲੜਾਈ ਲੜਨ ਸਬੰਧੀ ਰਣਨੀਤੀ ਤੈਅ ਕੀਤੀ ਗਈ।

ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 328 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਲਈ ਗੋਬਿੰਦ ਸਿੰਘ ਲੌਂਗੋਵਾਲ ਤੇ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਗੋਬਿੰਦ ਸਿੰਘ ਲੌਂਗੋਵਾਲ ਦੀ ਸੰਗਰੂਰ ਜ਼ਿਲ੍ਹੇ ਵਿੱਚ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਧਰਨੇ ਦੌਰਾਨ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਠੀ ਦੇ ਘਿਰਾਓ ਦੀ ਤਾਰੀਖ ਵੀ ਐਲਾਨੀ ਜਾਵੇਗੀ।

Related posts

ਪੰਜਾਬ 95: ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

On Punjab

Canada to cover cost of contraception and diabetes drugs

On Punjab

Parliament Winter Session Ends : ਪੀਐੱਮ ਮੋਦੀ ਲੋਕ ਸਭਾ ਦੇ ਸਪੀਕਰ ਦੁਆਰਾ ਆਯੋਜਿਤ ਰਵਾਇਤੀ ਬੈਠਕ ‘ਚ ਲਿਆ ਹਿੱਸਾ

On Punjab