PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਿੰਡ ਠੁੱਲੀਵਾਲ ’ਚ ਸੋਗ ਦੀ ਲਹਿਰ; ਫ਼ੌਜੀ ਜਵਾਨ ਬੜਗਾਮ ’ਚ ਡਿਊਟੀ ਦੌਰਾਨ ਸ਼ਹੀਦ !

ਚੰਡੀਗੜ੍ਹ- ਹਲਕੇ ਦੇ ਪਿੰਡ ਠੁੱਲੀਵਾਲ ਦਾ ਫ਼ੌਜੀ ਜਵਾਨ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਗਸੀਰ ਸਿੰਘ ( 35) ਪੁੱਤਰ ਸੁਖਦੇਵ ਸਿੰਘ ਸਿੱਖ ਰੈਜੀਮੈਂਟ ਮਦਰ ਯੂਨਿਟ 27 ਦਾ ਨਾਇਕ ਸੀ। ਪਿੰਡ ਦੇ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਸ਼ਹੀਦ ਦੇ ਜੀਜਾ ਕੁਲਦੀਪ ਸਿੰਘ, ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਬੀਤੇ ਕੱਲ ਦੇਰ ਸ਼ਾਮ ਜਗਸੀਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲੀ। ਸ਼ਹੀਦ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ਹੀਦ ਦੀ ਦੇਹ 5 ਨਵੰਬਰ ਨੂੰ ਸਵੇਰੇ ਪਿੰਡ ਠੁੱਲੀਵਾਲ ਪੁੱਜੇਗੀ ਅਤੇ ਪਿੰਡ ਦੇ ਸਰਕਾਰੀ ਸਕੂਲ ’ਚ ਸਰਕਾਰੀ ਸਨਮਾਨ ਨਾਲ ਉਸਦਾ ਸਸਕਾਰ ਕੀਤਾ ਜਾਵੇਗਾ।

Related posts

ਹਿਮਾਚਲ ’ਚ ਤਾਪਮਾਨ ਵਧਣ ਕਾਰਨ ਠੰਢ ਤੋਂ ਰਾਹਤ

On Punjab

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

On Punjab

ਕੈਬਨਿਟ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਕੈਗ ਦੀ ਰਿਪੋਰਟਾਂ ਸਣੇ ਹੋਰ ਰਿਪੋਰਟਾਂ ਨੂੰ ਦਿੱਤੀ ਮਨਜ਼ੂਰੀ

On Punjab