PreetNama
ਖਾਸ-ਖਬਰਾਂ/Important News

ਪੀਏਯੂ ਦੇ ਮੌਸਮ ਵਿਗਿਆਨੀ ਡਾ. ਹਰਪ੍ਰੀਤ ਸਿੰਘ ਦਾ ਕੈਨੇਡਾ ’ਚ ਦੇਹਾਂਤ

 ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਲੁਧਿਆਣਾ ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੇ ਵਿਗਿਆਨੀ ਡਾ. ਹਰਪ੍ਰੀਤ ਸਿੰਘ (45) ਦੀ ਬੀਤੇ ਦਿਨੀਂ ਕੈਨੇਡਾ ਵਿੱਚ ਮੌਤ ਹੋ ਗਈ। ਖੇਤੀ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਡਾ. ਹਰਪ੍ਰੀਤ ਸਿੰਘ ਨੇ ਬੀਐੱਸਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਐੱਮਐੱਸਸੀ ਪੀਏਯੂ ਤੋਂ ਕੀਤੀ। ਉਨ੍ਹਾਂ 2006 ’ਚ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਮੌਸਮ ਵਿਗਿਆਨੀ ਵਜੋਂ ਕਾਰਜ ਆਰੰਭ ਕੀਤਾ। 2008 ’ਚ ਉਹ ਯੂਨੀਵਰਸਿਟੀ ਕੈਂਪਸ ਵਿਖੇ ਵਿਭਾਗ ’ਚ ਆ ਗਏ। ਪਿਛਲੇ ਕੁਝ ਸਮੇਂ ਤੋਂ ਉਹ ਛੁੱਟੀ ’ਤੇ ਸਨ ਅਤੇ ਕੈਨੇਡਾ ਵਿਚ ਰਹਿ ਰਹੇ ਸਨ।

Related posts

ਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, ਡ੍ਰੋਨ ਸਣੇ 3 ਕਿਲੋ ਹੈਰੋਇਨ ਬਰਾਮਦ

On Punjab

ਲਹਿੰਦੇ ਪੰਜਾਬ ਦਾ ਚੜ੍ਹਦਾ ਸੂਰਜ ਅਰਸ਼ਦ ਨਦੀਮ ਵਿਸ਼ਵ ਦੇ ਮਹਾਨ ਖਿਡਾਰੀ

On Punjab

ਅਰਾਵਲੀ ਦੀਆਂ ਪਹਾੜੀਆਂ ਵਿੱਚੋਂ ਮੁੱਕਦੇ ਜਾ ਰਹੇ ਜਲ ਸਰੋਤ

On Punjab