PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੀ ਯੂ: ਤਿਵਾੜੀ ਉਪ ਰਾਸ਼ਟਰਪਤੀ ਨੂੰ ਮਿਲੇ

ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਦਾ ਢਾਂਚ ਭੰਗ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਮਾਮਲਾ ਲਗਾਤਾਰ ਭਖ਼ ਰਿਹਾ ਹੈ। ਅੱਜ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ ਪੀ ਰਾਧਾ ਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਚੋਣ ਜਿੱਤਣ ’ਤੇ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਕੋਲ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਯੂਨੀਵਰਸਿਟੀ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀਜ਼ ਨੂੰ ਬਦਲਣ ਵਾਲੇ ਆਪਣੇ ਹਾਲੀਆ ਨੋਟੀਫਿਕੇਸ਼ਨ ਨੂੰ ਵਾਪਸ ਲਵੇ।

Related posts

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

On Punjab

ਅਚਾਨਕ ਬਦਲੇ ਪਾਕਿਸਤਾਨ ਦੇ ਸੁਰ, ਭਾਰਤ ਨੂੰ ਭੇਜਿਆ ਸ਼ਾਂਤੀ ਦਾ ਪੈਗਾਮ; ਜਾਣੋ ਕਸ਼ਮੀਰ ਸਬੰਧੀ ਕੀ ਕਿਹਾ

On Punjab

ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਨੇੜੇ ਹੋਰ ਧਮਾਕੇ

On Punjab