32.18 F
New York, US
January 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੁਣਛ ਹਮਲੇ ’ਚ ਜ਼ਖ਼ਮੀ ਪਿਓ ਪੁੱਤ ਇਲਾਜ ਲਈ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ- ਪਾਕਿਸਤਾਨ ਵੱਲੋਂ ਜੰਮੂ ਦੇ ਪੁਣਛ ਇਲਾਕੇ ਵਿੱਚ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦੇ ਪਰਿਵਾਰਕ ਮੈਂਬਰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਪੁੱਜੇ ਹਨ। ਇਨ੍ਹਾਂ ਦਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਸਵੇਰੇ ਹਾਲ ਚਾਲ ਪੁੱਛਿਆ ਹੈ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਇੱਥੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਪੁੱਜੇ ਪੁਣਛ ਵਾਸੀ ਗੁਰਮੀਤ ਸਿੰਘ ਅਤੇ ਉਸ ਦਾ ਛੋਟਾ ਬੇਟਾ ਸ਼ਾਮਲ ਹਨ। ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਦੌਰਾਨ ਉਥੇ ਗੁਰਦੁਆਰੇ ਨੂੰ ਵੀ ਨੁਕਸਾਨ ਹੋਇਆ ਹੈ ਅਤੇ ਚਾਰ ਸਿੱਖ ਵਿਅਕਤੀ ਮਾਰੇ ਗਏ ਸਨ, ਜਿਨ੍ਹਾਂ ਵਿੱਚ ਇੱਕ ਰਾਗੀ ਵੀ ਸ਼ਾਮਲ ਸੀ। ਇਸ ਹਮਲੇ ਦੌਰਾਨ ਕਈ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਏ ਹਨ। ਇੱਥੇ ਇਲਾਜ ਵਾਸਤੇ ਦਾਖਲ ਕਰਵਾਏ ਗਏ ਗੁਰਮੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦਾ ਬੇਟਾ ਵੀ ਜ਼ਖਮੀ ਹੈ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਸ ਇਲਾਕੇ ਵਿੱਚ ਦੁਬਾਰਾ ਵੀ ਪਾਕਿਸਤਾਨ ਵੱਲੋਂ ਹਮਲਾ ਕੀਤਾ ਗਿਆ ਹੈ, ਜਿਸ ਨਾਲ ਉਥੇ ਹੋਰ ਨੁਕਸਾਨ ਹੋਇਆ ਹੈ। ਇਸ ਲਈ ਨੁਕਸਾਨੇ ਗਏ ਗੁਰਦੁਆਰੇ ਸਮੇਤ ਹੋਰ ਗੁਰਦੁਆਰਿਆਂ ਵਿੱਚੋਂ ਪਾਵਨ ਸਰੂਪ ਸੇਵਾ ਸੰਭਾਲ ਲਈ ਲਿਆਂਦੇ ਜਾ ਰਹੇ ਹਨ।

ਸਕੱਤਰ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਵਿਸ਼ੇਸ਼ ਵਾਹਨ ਭੇਜਿਆ ਹੈ, ਜੋ ਉਥੋਂ ਸਾਰੇ ਗੁਰਦੁਆਰਿਆਂ ਵਿੱਚੋਂ ਪਾਵਨ ਸਰੂਪ ਲੈ ਕੇ ਆਵੇਗਾ ਅਤੇ ਉਸ ਨੂੰ ਗੁਰਦੁਆਰਾ ਬਾਰਠ ਸਾਹਿਬ ਵਿਖੇ ਸੇਵਾ ਸੰਭਾਲ ਲਈ ਰੱਖਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਰਹੱਦੀ ਖੇਤਰ ਦੇ ਇਲਾਕੇ ਨਾਲ ਲੱਗਦੇ ਗੁਰਦੁਆਰਿਆਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਦੀ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹ ਕਿਹਾ ਕਿ ਕਿਸੇ ਵੀ ਸੰਕਟ ਦੇ ਸਮੇਂ ਲੋਕ ਗੁਰਦੁਆਰਿਆਂ ਵਿੱਚ ਠਹਿਰਾਅ ਵਾਸਤੇ ਆ ਸਕਦੇ ਹਨ। ਗੁਰੂ ਘਰਾਂ ਦੇ ਦਰਵਾਜ਼ੇ ਉਨ੍ਹਾਂ ਲਈ 24 ਘੰਟੇ ਖੁੱਲ੍ਹੇ ਰਹਿਣਗੇ, ਜਿੱਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੰਗਰ ਮੁਹੱਈਆ ਕੀਤਾ ਜਾਵੇਗਾ।

Related posts

ਬਿਨਾ ਕਿਸੇ ਮੁਕਾਬਲੇ ਰਾਜ ਸਭਾ ਪਹੁੰਚੇ ਡਾ. ਮਨਮੋਹਨ ਸਿੰਘ

On Punjab

Pakistan Flood: ਪਾਕਿਸਤਾਨ ਦੀ ਮਦਦ ਲਈ ਅੱਗੇ ਆਇਆ ਅਮਰੀਕਾ, ਭੋਜਨ ਤੋਂ ਲੈ ਕੇ ਬਿਸਤਰਿਆਂ ਤੱਕ ਦੀ ਕੀਤੀ ਮਦਦ

On Punjab

ਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤ

On Punjab