32.18 F
New York, US
January 22, 2026
PreetNama
ਖਾਸ-ਖਬਰਾਂ/Important News

ਪੁਲਵਾਮਾ ਹਮਲੇ: ਸਿੱਧੂ ਆਪਣੇ ਸਟੈਂਡ ‘ਤੇ ਕਾਇਮ, ਕਈ ਕੁਝ ਬੋਲ ਗਏ ‘ਗੁਰੂ’

ਚੰਡੀਗੜ੍ਹ: ਪੁਲਵਾਮਾ ਹਮਲੇ ਮਗਰੋਂ ਚਰਚਾ ਵਿੱਚ ਆਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਟੈਂਡ ‘ਤੇ ਬਰਕਾਰ ਰਹਿੰਦਿਆਂ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਜਾਂ ਦੇਸ਼ ਨਹੀਂ ਹੁੰਦਾ। ਮੁੱਠੀ ਭਰ ਲੋਕ ਕਿਸੇ ਦੇਸ਼ ਦੀ ਸ਼ਾਂਤੀ ਭੰਗ ਨਹੀਂ ਕਰ ਸਕਦੇ। ਅਜਿਹੇ ਲੋਕਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਪੁਲਵਾਮਾ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ ਪਰ ਉਨ੍ਹਾਂ ਦੀ ਗੱਲ਼ ਨੂੰ ਕਿਸੇ ਹੋਰ ਹੀ ਪਾਸੇ ਘੁੰਮਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਪਾਰਟੀ ਦੇ ਸਟੈਂਡ ਨਾਲ ਡਟ ਕੇ ਖੜ੍ਹੇ ਹਨ। ਸਿੱਧੂ ਨੇ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਕਰਦਾ ਕੋਈ ਹੈ ਤੇ ਭਰਦਾ ਕੋਈ ਹੈ। ਉਨ੍ਹਾਂ ਕਿਹਾ ਕਿ ਚੰਦ ਲੋਕ ਸ਼ਾਂਤੀ ਨੂੰ ਭੰਗ ਨਹੀਂ ਕਰ ਸਕਦੇ।

ਮਸ਼ਹੂਰ ਕਾਮੇਡੀ ਪ੍ਰੋਗਰਾਮ ‘ਦ ਕਪਿਲ ਸ਼ਰਮਾ ਸ਼ੋਅ’ ਵਿੱਚੋਂ ਕੱਢਣ ਬਾਰੇ ਉਨ੍ਹਾਂ ਕਿਹਾ ਕਿ ਅਜੇ ਕੋਈ ਨੋਟਿਸ ਨਹੀਂ ਮਿਲਿਆ। ਉਨ੍ਹਾਂ ਦੀ ਜਗ੍ਹਾ ਹੁਣ ਅਰਚਨਾ ਪੂਰਨ ਸਿੰਘ ਦੀ ਸ਼ੋਅ ਵਿੱਚ ਐਂਟਰੀ ਬਾਰੇ ਸਿੱਧੂ ਨੇ ਕਿਹਾ ਕਿ ਉਨ੍ਹਾਂ ਕੋਲ ਰੁਝੇਵਿਆਂ ਕਰਕੇ ਟਾਈਮ ਨਹੀਂ, ਇਸ ਲਈ ਇਹ ਤਬਦੀਲੀ ਹੋਈ ਹੈ।

ਕਾਬਲੇਗੌਰ ਹੈ ਕਿ ਪੁਲਵਾਮਾ ਹਮਲੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਅਤਿਵਾਦੀਆਂ ਦੇ ਇਸ ਘਿਨੌਣੇ ਕਾਰੇ ਲਈ ਕਿਸੇ ਪੂਰੇ ਦੇਸ਼ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਤਰਕ ਦਿੱਤਾ ਸੀ ਕਿ ਅਤਿਵਾਦੀਆਂ ਦਾ ਕੋਈ ਦੀਨ-ਮਜ਼ਹਬ ਨਹੀਂ ਹੁੰਦਾ ਤੇ ਇਸ ਲਈ ਨਿੱਜੀ ਤੌਰ ’ਤੇ ਕਿਸੇ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ।

Related posts

ਦੁਨੀਆਂ ਦਾ ਸਭ ਤੋਂ ਵਿਸ਼ਾਲ ਗੁਰੂਘਰ ਹੋਵੇਗਾ ‘ਕਰਤਾਰਪੁਰ ਸਾਹਿਬ’

On Punjab

ਪੰਜਾਬ ਕੇਡਰ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਿਯੁਕਤ

On Punjab

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

On Punjab