PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੁਲੀਸ ਨਾਲ ਮੁਕਾਬਲੇ ਦੌਰਾਨ ਦੋ ਮੁਲਜ਼ਮ ਜ਼ਖਮੀ

ਸ੍ਰੀ ਗੋਇੰਦਵਾਲ ਸਾਹਿਬ- ਫਤਿਹਾਬਾਦ ਦੇ ਨਜ਼ਦੀਕ ਗੋਇੰਦਵਾਲ ਸਾਹਿਬ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਦੋ ਮੁਲਜ਼ਮ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਜਦੋਂ ਪੁਲੀਸ ਪਾਰਟੀ ਨੇ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵੱਲੋਂ ਪੁਲੀਸ ’ਤੇ ਗੋਲੀਬਾਰੀ ਕੀਤੀ ਗਈ ਜਿਸ ਦੌਰਾਨ ਪੁਲੀਸ ਨੇ ਜਵਾਬੀ ਫਾਇਰਿੰਗ ਕੀਤੀ ਅਤੇ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਨਾਲ ਜੁੜੇ ਹੋਏ ਹਨ। ਇਨ੍ਹਾਂ ਦੋਵੇ ਮੁਲਜ਼ਮਾਂ ਵਿੱਚ ਇੱਕ ਮੁਲਜ਼ਮ ਕੁੱਝ ਦਿਨ ਪਹਿਲਾਂ ਕਸਬਾ ਫਤਿਆਬਾਦ ਵਿਖੇ ਫਿਰੌਤੀ ਦੇ ਮਾਮਲੇ ਵਿੱਚ ਦੁਕਾਨ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਹੈ। ਐੱਸਐੱਚਓ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Related posts

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ‘ਬੋਗਸ ਵੋਟਾਂ’ ਬਣਾਏ ਜਾਣ ਦੇ ਲਾਏ ਦੋਸ਼

On Punjab

ਬਾਦਲ ਦਾ ਚੁੱਪ ਚਪੀਤੇ ਕੈਪਟਨ ‘ਤੇ ‘ਵਾਰ’

On Punjab

ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਰਿਕਾਰਡ ਉਛਾਲ, ਅਗਲੇ ਹਫ਼ਤੇ ਵੀ ਮਜ਼ਬੂਤੀ ਦੇ ਸੰਕੇਤ; ਹੁਣ ਕਿਹੜੇ ਫੈਕਟਰ ਤੈਅ ਕਰਨਗੀਆਂ ਕੀਮਤਾਂ?

On Punjab