59.63 F
New York, US
May 17, 2024
PreetNama
ਸਮਾਜ/Social

ਪੂਰੇ ਦੇਸ਼ ‘ਚ ਹਾਈ ਅਲਰਟ, ਕੇਂਦਰ ਵੱਲੋਂ ਸੂਬਾ ਸਰਕਾਰਾਂ ਨੂੰ ਸਖ਼ਤ ਹੁਕਮ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਸੂਬਿਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿੰਦੇ ਜੰਮੂ-ਕਸ਼ਮੀਰ ਦੇ ਵਸਨੀਕਾਂ ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਤੇ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀਜ਼) ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਹੁਕਮ ਜਾਰੀ ਕਰਕੇ ਦੇਸ਼ ਭਰ ਵਿੱਚ ਸੁਰੱਖਿਆ ਬਲਾਂ ਤੇ ਲਾਅ ਇਨਫੋਰਸਮੈਂਟ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਲਈ ਕਹਿ ਦਿੱਤਾ ਗਿਆ ਹੈ।

 

ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਵੱਡੀ ਗਿਣਤੀ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ 8000 ਵਾਧੂ ਸੁਰੱਖਿਆ ਬਲਾਂ ਨੂੰ ਯੂਪੀ, ਅਸਾਮ ਤੇ ਓਡੀਸ਼ਾ ਸਮੇਤ ਹੋਰ ਹਿੱਸਿਆਂ ਤੋਂ ਜੰਮੂ-ਕਸ਼ਮੀਰ ਲਈ ਰਵਾਨਾ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਹਵਾਈ ਸੇਵਾ ਰਾਹੀਂ ਜੰਮੂ-ਕਸ਼ਮੀਰ ਲਿਜਾਇਆ ਜਾ ਰਿਹਾ ਹੈ।

 

ਦੱਸ ਦੇਈਏ ਮੋਦੀ ਸਰਕਾਰ ਨੇ ਸੋਮਵਾਰ ਨੂੰ ਇਤਿਹਾਸਕ ਫੈਸਲਾ ਲੈਂਦਿਆਂ ਨਾ ਸਿਰਫ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕੀਤੀ, ਬਲਕਿ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੀ ਵੰਡ ਦਿੱਤਾ। ਹੁਣ ਜੰਮੂ-ਕਸ਼ਮੀਰ ਦੋ ਹਿੱਸਿਆਂ ਲੱਦਾਖ ਤੇ ਜੰਮੂ-ਕਸ਼ਮੀਰ ਵਿੱਚ ਵੰਡਿਆ ਗਿਆ ਹੈ। ਮੋਦੀ ਸਰਕਾਰ ਨੇ ਧਾਰਾ 370 (1) ਦੀ ਵਿਵਸਥਾ ਨੂੰ ਛੱਡ ਕੇ ਸਾਰੀਆਂ ਧਾਰਾਵਾਂ ਖ਼ਤਮ ਕਰ ਦਿੱਤੀਆਂ। ਇਸ ਦਾ ਸਿੱਧਾ ਮਤਲਬ ਹੈ ਕਿ ਧਾਰਾ 35A ਨੂੰ ਵੀ ਰਾਜ ਤੋਂ ਖ਼ਤਮ ਕਰ ਦਿੱਤਾ ਗਿਆ ਹੈ ਤੇ ਭਾਰਤੀ ਸੰਸਦ ਵਿੱਚ ਪਾਸ ਕੀਤਾ ਕਾਨੂੰਨ ਹੁਣ ਸਿੱਧਾ ਲਾਗੂ ਹੋਵੇਗਾ।ਸਰਕਾਰ ਦੇ ਇਸ ਫੈਸਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਤੌਰ ‘ਤੇ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਹੈ। ਉੱਧਰ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਮਿਤ ਸ਼ਾਹ ਦੇ ਐਲਾਨ ਨੂੰ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੱਤਾ। ਬੀਜੇਪੀ ਦੀ ਸਹਿਯੋਗੀ ਪਾਰਟੀ ਜੇਡੀਯੂ ਵੀ ਇਸ ਦਾ ਵਿਰੋਧ ਕਰ ਰਹੀ ਹੈ। ਹਾਲਾਂਕਿ ਬਸਪਾ ਤੇ ਆਪ ਸਰਕਾਰ ਦੇ ਫੈਸਲੇ ਦਾ ਸਮਰਥਨ ਕਰ ਰਹੀਆਂ ਹਨ।

Related posts

ਪਾਪੀਆਂ ਨੂੰ ਮਿਲਦੈ ਕੀ ਏ, ਬੱਚੀਆਂ ‘ਤੇ ਤੇਜ਼ਾਬ ਸੁੱਟਿਆ.?

Pritpal Kaur

ਭਾਰਤ-ਅਮਰੀਕਾ ‘ਚ ਮਜ਼ਬੂਤ ਸਬੰਧਾਂ ਦੀ ਸ਼ੁਰੂਆਤ

On Punjab

ਵਾਪਸ ਆਇਆ Inspiration4 X Crew, ਐਲਨ ਮਸਕ ਨੇ ਦਿੱਤੀ ਵਧਾਈ ਤੇ ਸਪੇਸ ਐਕਸ ਨੇ ਕਿਹਾ- Welcome Back!

On Punjab