PreetNama
ਖਬਰਾਂ/News

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮਿ੍ਤਸਰ: ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਵਿੱਚ ਵੱਖ ਵੱਖ ਸ਼ਬਦੀ ਜੱਥੇ, ਸਕੂਲ, ਬੈਂਡ, ਗੱਤਕਾ ਪਾਰਟੀਆਂ ਆਦਿ ਨੇ ਹਿੱਸਾ ਲਿਆ। ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੈ। ਸ਼ਹਿਰ ਵਿੱਚ ਪਰਿਕਰਮਾ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਾਪਸ ਸਮਾਪਤੀ ਕਰੇਗਾ।
ਇਸ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Related posts

ਪਿਤਾ ਨਾਲ ਵਿਆਹ ਤੋਂ ਬਾਅਦ ਹੋਈ ਗਰਭਵਤੀ, 2 ਬੱਚਿਆਂ ਨੂੰ ਦਿੱਤਾ ਜਨਮ, ਮਾਂ ਨੂੰ ਧੋਖਾ ਦੇ ਕੇ ਕਿਹਾ- ਸਭ ਤੋਂ ਵਧੀਆ ਫੈਸਲਾ!

On Punjab

ਅਰੁਣ ਨੂੰ ਪ੍ਰੈੱਸ ਕਲੱਬ ਵੱਲੋਂ ਕੀਤਾ ਗਿਆ ਸਨਮਾਨਿਤ

Pritpal Kaur

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਕਾਬੂ

Pritpal Kaur