ਚੰਡੀਗੜ੍ਹ: 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਲੰਧਰ ਦੌਰੇ ਦੇ ਮੱਦੇਨਜ਼ਰ ਪੰਜਾਬ ਭਾਜਪਾ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਦਫ਼ਤਰ ਵਿੱਚ ਅੱਜ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਹਿੱਸਾ ਲੈਣ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਫ਼ਤਰ ਪਹੁੰਚੇ। ਪ੍ਰਧਾਨ ਮੰਤਰੀ ਦਾ ਦੌਰਾ: ਇਹ ਮੀਟਿੰਗ 1 ਫਰਵਰੀ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਦੇ ਪੱਖੋਂ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਏਜੰਡਾ ਰੱਖਿਆ ਗੁਪਤ: ਹਾਲਾਂਕਿ ਪਾਰਟੀ ਆਗੂਆਂ ਨੇ ਇਸ ਨੂੰ ਇੱਕ ‘ਆਮ ਜਥੇਬੰਦਕ ਮੀਟਿੰਗ’ ਦੱਸਿਆ ਹੈ ਅਤੇ ਕਿਸੇ ਵੀ ਖਾਸ ਏਜੰਡੇ ਦਾ ਖੁਲਾਸਾ ਨਹੀਂ ਕੀਤਾ, ਪਰ ਸੂਤਰਾਂ ਅਨੁਸਾਰ ਇਸ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਇਸ ਧਾਰਮਿਕ ਦੌਰੇ ਨੂੰ ਲੈ ਕੇ ਭਾਜਪਾ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ।
previous post

