80.92 F
New York, US
July 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਧਾਨ ਮੰਤਰੀ ਨਿਵਾਸ ਨੇੜਿਉਂ ਰਾਹੁਲ ਗਾਂਧੀ ਨੂੰ ਧਰਨੇ ਵਿਚੋਂ ਚੁੱਕਿਆ

ਨਵੀਂ ਦਿੱਲੀ-  ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ਬਾਹਰ ਧਰਨਾ ਦੇ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਧੱਕੇ ਨਾਲ ਹਟਾ ਕੇ ਹਿਰਾਸਤ ਵਿੱਚ ਲੈ ਲਿਆ। ਰਾਹੁਲ ਨੇ ਇੱਕ ਦਿਨ ਪਹਿਲਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਕਾਰਵਾਈ ਖਿਲਾਫ਼ ਕਰਨਾਟਕ ਅਤੇ ਕੇਰਲ ਦੇ ਮੁੱਖ ਮੰਤਰੀਆਂ ਸਮੇਤ ਹੋਰ ਕਾਂਗਰਸੀ ਨੇਤਾਵਾਂ ਨਾਲ ਮਿਲ ਕੇ ਦੁਪਹਿਰ ਵੇਲੇ ਧਰਨਾ ਸ਼ੁਰੂ ਕੀਤਾ ਸੀ। ਜਿਵੇਂ ਹੀ ਪੁਲੀਸ ਨੇ ਧਰਨੇ ਵਾਲੀ ਥਾਂ ‘ਤੇ ਕਾਰਵਾਈ ਸ਼ੁਰੂ ਕੀਤੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜ਼ਮੀਨ ‘ਤੇ ਲੇਟ ਗਏ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਚੁੱਕੇ ਜਾਣ ਦਾ ਵਿਰੋਧ ਕਰਦੇ ਨਜ਼ਰ ਆਏ। ਇਸ ਦੌਰਾਨ ਧੱਕਾਮੁੱਕੀ ਵੀ ਹੋਈ। ਰਾਹੁਲ ਨੇ ਇਕ ਸਮਰਥਕ ਨੇ ਦੱਸਿਆ ਕਿ ਇਸ ਦੌਰਾਨ ਰਾਹੁਲ ਗਾਂਧੀ ਦੀ ਅੱਖ ਦੇ ਹੇਠਾਂ ਸੱਟ ਲੱਗੀ ਹੈ। ਇਸ ਦੌਰਾਨ ਉਦੋਂ ਕਾਫ਼ੀ ਰੌਲਾ ਰੱਪਾ ਦੇਖਣ ਨੂੰ ਮਿਲਿਆ, ਜਦੋਂ ਪ੍ਰਿਯੰਕਾ ਗਾਂਧੀ ਪੁਲੀਸ ਦੀ ਬੱਸ ਚੱਲਣ ਤੋਂ ਬਾਅਦ ਵੀ ਉਸ ਦੇ ਦਰਵਾਜ਼ੇ ਨਾਲ ਲਟਕ ਕੇ ਵਿਰੋਧ ਜਤਾਉਂਦੀ ਰਹੀ।

ਨੀਟ ਮਾਮਲੇ ’ਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ- ਕਾਂਗਰਸ ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਸੰਸਦ ਵਿੱਚ ‘ਨੀਟ’ (NEET) ਮੁੱਦੇ ‘ਤੇ ਤੁਰੰਤ ਬਹਿਸ ਕਰਵਾਉਣ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ।

ਨੀਟ ਮੁੱਦੇ ’ਤੇ ਚਰਚਾ ਦੇ ਭਰੋਸੇ ਦੇ ਬਾਵਜੂਦ ਰਾਹੁਲ ਗਾਂਧੀ ਨੇ ਗੱਲ ਨਾ ਮੰਨੀ: ਕੇਂਦਰੀ ਮੰਤਰੀ ਜਿਤੇਂਦਰ ਸਿੰਘ

ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਦੋਸ਼ ਲਾਇਆ ਹੈ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਪਣੀ ਗੱਲ ਤੋਂ ਪਿੱਛੇ ਹਟ ਗਏ ਹਨ। ਸਰਕਾਰ ਵੱਲੋਂ ਨੀਟ (NEET-UG) ਪ੍ਰੀਖਿਆ ’ਤੇ ਸੰਸਦ ਵਿੱਚ ਚਰਚਾ ਕਰਵਾਉਣ ਦੇ ਭਰੋਸੇ ਦੇ ਬਾਵਜੂਦ ਉਹਨਾਂ ਨੇ ਲੋਕ ਕਲਿਆਣ ਮਾਰਗ ‘ਤੇ ਆਪਣਾ ਧਰਨਾ ਜਾਰੀ ਰੱਖਿਆ ਹੈ।

ਪ੍ਰਧਾਨ ਮੰਤਰੀ ਨਿਵਾਸ ਨੇੜੇ ਦਿੱਤੇ ਜਾ ਰਹੇ ਇਸ ਧਰਨੇ ਵਿੱਚ ਕਾਂਗਰਸੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ ਤੋਂ ਇਲਾਵਾ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਐਨਸੀਪੀ (ਸ਼ਰਦਚੰਦਰ ਪਵਾਰ) ਦੀ ਸੰਸਦ ਮੈਂਬਰ ਸੁਪ੍ਰਿਆ ਸੁਲੇ ਵੀ ਸ਼ਾਮਲ ਹੋਏ ਸਨ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ। ਜਿਤੇਂਦਰ ਸਿੰਘ ਨੇ ਦੱਸਿਆ ਕਿ ਸ਼ੁਰੂ ਵਿੱਚ ਰਾਹੁਲ ਗਾਂਧੀ ਨੇ ਨੀਟ ਮੁੱਦੇ ’ਤੇ ਸੰਸਦ ਵਿੱਚ ਚਰਚਾ ਦੀ ਮੰਗ ਕੀਤੀ ਸੀ। ਜਦੋਂ ਸਰਕਾਰ ਨੇ ਕੇਂਦਰੀ ਗ੍ਰਹਿ ਸਕੱਤਰ ਨਾਲ ਮਿਲ ਕੇ ਉਹਨਾਂ ਨੂੰ ਸੰਸਦ ਵਿੱਚ ਚਰਚਾ ਕਰਵਾਉਣ ਦਾ ਪੂਰਾ ਭਰੋਸਾ ਦਿੱਤਾ ਤਾਂ ਰਾਹੁਲ ਗਾਂਧੀ ਨੇ ਆਪਣੀ ਮੰਗ ਬਦਲਦਿਆਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਸ਼ਰਤ ਰੱਖ ਦਿੱਤੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਇਹ ਰਵੱਈਆ ਬਹੁਤ ਹੀ ਮੰਦਭਾਗਾ ਹੈ ਅਤੇ ਉਹ ਵਾਰ-ਵਾਰ ਆਪਣਾ ਸਟੈਂਡ ਬਦਲ ਕੇ ਸਰਕਾਰ ਨਾਲ ਸਹਿਯੋਗ ਕਰਨ ਦੀ ਥਾਂ ਸਿਰਫ਼ ਟਕਰਾਅ ਦਾ ਮਾਹੌਲ ਬਣਾਉਣਾ ਚਾਹੁੰਦੇ ਹਨ। ਜਿਤੇਂਦਰ ਸਿੰਘ ਨੇ ਕੇਂਦਰ ਸਰਕਾਰ ਦਾ ਰੁਖ਼ ਸਪਸ਼ਟ ਕਰਦਿਆਂ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਸਰਕਾਰ ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਬਰਦਾਸ਼ਤ ਨਹੀਂ ਕਰੇਗੀ। ਜ਼ਿਕਰਯੋਗ ਹੈ ਕਿ ਇਹ ਸਾਰਾ ਵਿਵਾਦ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਕੌਕਰੇਚ ਜਨਤਾ ਪਾਰਟੀ (CJP) ਵੱਲੋਂ ਕੱਢੇ ਗਏ ‘ਸੰਸਦ ਚਲੋ’ ਮਾਰਚ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਹੋਈ ਪੁਲੀਸ ਕਾਰਵਾਈ ਤੋਂ ਬਾਅਦ ਹੋਰ ਵਧ ਗਿਆ ਜਿਸ ਖਿਲਾਫ਼ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੇ ਹੱਕ ਵਿੱਚ ਆਵਾਜ਼ ਉਠਾਉਂਦਿਆਂ ਇਸ ਧਰਨੇ ਦਾ ਸੱਦਾ ਦਿੱਤਾ ਸੀ।

Related posts

ਜਾਣੋ ਕਈ ਸਾਲ ਪਹਿਲਾਂ ਕਿਸ ਨੇ ਲਾਈ ਸੀ White House ’ਚ ਅੱਗ ਤੇ ਕਿਸ ਨੇ ਇਸ ਨੂੰ ਦਿੱਤਾ ਸੀ ਇਹ ਨਾਂ

On Punjab

ਜ਼ੈਡ-ਮੋਰਹ ਸੁਰੰਗ ਮੋਦੀ ਆਪਣੇ ਵਾਅਦੇ ਨਿਭਾਉਂਦਾ ਹੈ, ਸਹੀ ਚੀਜ਼ਾਂ ਸਹੀ ਵਕਤ ’ਤੇ ਹੋਣਗੀਆਂ: ਪ੍ਰਧਾਨ ਮੰਤਰੀ

On Punjab

ਐੱਪਲ ਆਈਫੋਨ-17 ਲਾਂਚ ਕਰਨ ਲਈ ਤਿਆਰ, ਕੀਮਤਾਂ ’ਚ ਹੋ ਸਕਦਾ ਵਾਧਾ

On Punjab