PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ

ਨਵੀਂ ਦਿੱਲੀ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਅਪਰੇਸ਼ਨ ਸਿੰਧੂਰ ਦੀ ਸ਼ੁਰੂਆਤ ਤੋਂ ਬਾਅਦ ਪਹਿਲਾ ਮੌਕਾ ਹੈ ਜਦੋਂ ਉਹ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਗੋਲੀਬੰਦੀ ਦੇ ਸਮਝੌਤੇ ਤੋਂ ਬਾਅਦ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਘਟਿਆ ਹੈ। ਇਸ ਤੋਂ ਪਹਿਲਾਂ ਕਸ਼ਮੀਰ ਦੇ ਪਹਿਲਗਾਮ ਵਿਚ ਦਹਿਸ਼ਤਗਰਦਾਂ ਨੇ 26 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ ਜਿਸ ਦਾ ਬਦਲਾ ਲੈਣ ਲਈ ਭਾਰਤ ਵੱਲੋਂ 6 ਅਤੇ 7 ਮਈ ਦੀ ਦਰਮਿਆਨੀ ਰਾਤ ਨੂੰ ਅਪਰੇਸ਼ਨ ਸਿੰਧੂਰ ਸ਼ੁਰੂ ਕੀਤਾ ਸੀ। ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ 100 ਤੋਂ ਵੱਧ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਸੀ।

ਇਸ ਤੋਂ ਬਾਅਦ ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਕਈ ਭਾਰਤੀ ਫੌਜੀ ਟਿਕਾਣਿਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਿਸ ਦਾ ਭਾਰਤ ਨੇ ਡਟ ਕੇ ਜਵਾਬ ਦਿੱਤਾ ਸੀ।

Related posts

ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

On Punjab

ਮੋਦੀ ਕੈਬਨਿਟ ਦਾ ਵੱਡਾ ਫ਼ੈਸਲਾ : ਬੈਂਕ ਡੁੱਬਿਆ ਤਾਂ 90 ਦਿਨ ‘ਚ ਵਾਪਸ ਮਿਲਣਗੇ ਗਾਹਕਾਂ ਦੇ ਪੈਸੇ, ਜਾਣੋ ਹਰ ਜ਼ਰੂਰੀ ਜਾਣਕਾਰੀ

On Punjab

ਟਰੰਪ ਦੇ ਅੜਿੱਕਿਆਂ ਕਰਕੇ ਅਮਰੀਕੀ ਵੀਜ਼ੇ ਔਖੇ, 2018 ‘ਚ 10 ਫੀਸਦੀ ਕਮੀ

On Punjab