PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸੀਸੀਐੱਸ ਦੀ ਮੀਟਿੰਗ ਜਾਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਵਾਈ ਹੇਠ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਇਕ ਮੀਟਿੰਗ ਜਾਰੀ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈ ਰੋਕਣ ’ਤੇ ਬਣੀ ਸਹਿਮਤੀ ਤੋਂ ਬਾਅਦ ਸੀਸੀਐੱਸ ਦੀ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ।

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋ ਰਹੀ ਇਸ ਮੀਟਿੰਗ ਵਿਚ ਦੇਸ਼ ਦੀ ਸੁਰੱਖਿਆ ਸਥਿਤੀ ਬਾਰੇ ਜਾਇਜ਼ਾ ਲਿਆ ਜਾਣਾ ਹੈ। ਪ੍ਰਾਪਤ ਜਾਣਕਾਰੀ ਅਨਸਾਰ ਇਸ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵੀ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਸ਼ਮਣੀ ਖਤਮ ਕਰਨ ਲਈ ਵਿਚੋਲਗੀ ਕਰਨ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਭਾਰਤ ਵੱਲੋਂ ਨਕਾਰੇ ਜਾਣ ਦੇ ਬਾਵਜੂਦ ਟਰੰਪ ਨੇ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਦੋਵਾਂ ਦੇਸ਼ਾਂ ਵਿਚਕਾਰ ‘ਇਤਿਹਾਸਕ ਜੰਗਬੰਦੀ’ ਕਰਵਾਈ ਹੈ।

Related posts

ਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰ

On Punjab

ਭਾਰਤ ‘ਚ ਘਟੇ, ਤਾਂ ਪਾਕਿਸਤਾਨ ‘ਚ ਵਧੇ ਪੈਟਰੋਲ ਦੇ ਭਾਅ, ਪਾਕਿ ‘ਚ ਮਹਿੰਗਾਈ ਪਹੁੰਚੀ ਉੱਚ ਪੱਧਰ ‘ਤੇ

On Punjab

ਸਾਬਕਾ ਡਿਪਟੀ CM ਸੋਨੀ ਵਿਜੀਲੈਂਸ ਸਾਹਮਣੇ ਹੋਏ ਪੇਸ਼, ਕਰੀਬ ਢਾਈ ਘੰਟੇ ਹੋਈ ਪੁੱਛਗਿੱਛ

On Punjab