21.54 F
New York, US
January 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਡੇਰਾ ਬੱਲਾਂ ਜਾਣਗੇ

ਚੰਡੀਗ੍ਹੜ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਬਜਟ ਸੈਸ਼ਨ ਦੌਰਾਨ ਪਹਿਲੀ ਫਰਵਰੀ ਨੂੰ ਰਵਿਦਾਸ ਜੈਅੰਤੀ ਮੌਕੇ ’ਤੇ ਜਲੰਧਰ ਦੇ ਡੇਰਾ ਬੱਲਾਂ ’ਚ ਨਤਮਸਤਕ ਹੋਣਗੇ। ਦੱਸਣਯੋਗ ਹੈ ਕਿ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਨੇ ਪਿਛਲੇ ਦਿਨਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਦੋ ਦਿਨ ਪਹਿਲਾਂ ਹੀ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਐਵਾਰਡ ਦੇਣ ਦਾ ਵੀ ਐਲਾਨ ਹੋਇਆ ਹੈ।

ਡੇਰਾ ਬੱਲਾਂ ਦੇ ਵੱਡੀ ਗਿਣਤੀ ਵਿੱਚ ਪੈਰੋਕਾਰ ਹਨ ਅਤੇ ਦੁਆਬੇ ਵਿੱਚ ਵੱਡਾ ਆਧਾਰ ਵੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਸਿਆਸੀ ਮਾਅਨੇ ਵੀ ਹਨ ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾਂ ਹੁਣ ਬਹੁਤਾ ਦੂਰ ਨਹੀਂ ਹਨ। ਪੰਜਾਬ ’ਚ 34 ਫ਼ੀਸਦੀ ਆਬਾਦੀ ਅਨੁਸੂਚਿਤ ਜਾਤੀਆਂ ਦੀ ਹੈ। ਭਾਜਪਾ ਪੰਜਾਬ ’ਚ ਐਤਕੀਂ ਇਕੱਲੇ ਤੌਰ ’ਤੇ ਚੋਣਾਂ ਲੜਨ ਦੇ ਰੌਂਅ ਵਿੱਚ ਹੈ। ਸਿਆਸੀ ਹਲਕੇ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਆਗਾਮੀ ਚੋਣਾਂ ਦੀ ਤਿਆਰੀ ਵਜੋਂ ਦੇਖ ਰਹੇ ਹਨ। ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਮਗਰੋਂ ਕਰੀਬ ਚਾਰ ਵਜੇ ਜਲੰਧਰ ਦੇ ਡੇਰਾ ਬੱਲਾਂ ਆਉਣਗੇ।

Related posts

ਮਸਕ ਦਾ ਸਪੇਸਐਕਸ ਸੁਨੀਤਾ ਵਿਲੀਅਮਜ਼ ਤੇ ਬੈਰੀ ਨੂੰ ਲਿਆਏਗਾ ਵਾਪਸ

On Punjab

ਪਾਕਿਸਤਾਨ 75 ਸਾਲਾਂ ਤੋਂ ਭਿਖਾਰੀਆਂ ਵਾਂਗੂੰ ਮੰਗ ਰਿਹੈ, ਦੋਸਤ ਦੇਸ਼ ਸਾਡੀ ਮਦਦ ਕਰਦੇ ਥੱਕ ਗਏ : ਸ਼ਾਹਬਾਜ਼

On Punjab

ਸਿੱਖ ਕਤਲੇਆਮ ਦੀ ਜਾਂਚ ਲਈ ਯੂਪੀ ਸਰਕਾਰ ਵੱਲੋਂ ਵੀ ਸਿੱਟ ਕਾਇਮ

Pritpal Kaur