PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।

ਰਾਜਪੁਰਾ ਦੇ ਐੱਸਡੀਐੱਮ ਅਵਿਕੇਸ਼ ਗੁਪਤਾ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਨੰਬਰ 01762-224132 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦੂਜੇ ਪਾਸੇ ਦੂਧਨ ਸਾਧਾਂ ਦੇ ਐਸਡੀਐਮ ਕਿਰਪਾਲਵੀਰ ਸਿੰਘ ਨੇ ਪਿੰਡ ਭਸਮੜਾ ਅਤੇ ਜਲਾਹਖੇੜੀ ਰਾਜੂ ਖੇੜੀ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪਟਿਆਲਾ ਸਬ ਡਵੀਜ਼ਨ ਦੇ ਐਸਡੀਐਮ ਹਰਜੋਤ ਕੌਰ ਮਾਵੀ ਨੇ ਪਿੰਡ ਹਡਾਣਾਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ।

Related posts

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ ਸੁਖਬੀਰ ਬਾਦਲ

On Punjab

ਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆ

On Punjab

ਮਰੀਅਮ ਨਵਾਜ਼ ਦਾ ਪਾਕਿਸਤਾਨ ਦੇ ਪੀਐੱਮ ‘ਤੇ ਵਾਰ, ਕਿਹਾ- ਪਾਂਡੋਰਾ ਪੇਪਰਜ਼ ‘ਚ ਇਮਰਾਨ ਸਰਕਾਰ ਨੰਬਰ ਵਨ

On Punjab