PreetNama
ਖਬਰਾਂ/News

ਪੜ੍ਹਾਈ ‘ਚੋਂ ਅਵੱਲ ਆਉਣ ਵਾਲੇ ਵਿਦਿਆਰਥੀ ਕੀਤੇ ਗਏ ਸਨਮਾਨਿਤ

ਵਾਤਾਵਰਨ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵਲੋਂ ਸਰਕਾਰੀ ਮਿਡਲ ਸਕੂਲ ਮੰਡਵਾਲਾ ਵਿਖੇ ਪ੍ਰਿੰਸੀਪਲ ਮੈਡਮ ਕਰਨਜੀਤ ਕੌਰ ਦੀ ਅਗਵਾਈ ਵਿਚ ਬੱਚਿਆਂ ਨਾਲ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਨੈਤਿਕ ਕਦਰਾਂ ਕੀਮਤਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ‘ਤੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜ਼ਾ ਨੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਣ ਲਈ ਸਾਫ਼ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਪੰਜਾਬੀ ਅਧਿਆਪਕਾ ਅਮਨਪ੍ਰੀਤ ਕੌਰ ਢੁੱਡੀ ਨੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਖੇਡਾਂ ਵਿਚੋਂ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਬੈਗ ਅਤੇ ਪੜ੍ਹਾਈ ਵਿਚੋਂ ਅਵੱਲ ਰਹਿਣ ਵਾਲੇ ਬੱਚਿਆ ਨੂੰ ਕਾਪੀਆਂ ਅਤੇ ਪੌਦੇ ਵੰਡੇ ਗਏ। ਇਸ ਮੌਕੇ ‘ਤੇ ਦਰਸ਼ਨ ਸਿੰਘ ਮੰਡ, ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਸਮੂਹ ਸਕੂਲ ਦਾ ਸਟਾਫ਼ ਆਦਿ ਹਾਜ਼ਰ ਸਨ।

 

Related posts

ਪਹਾੜਾਂ ਵਿੱਚ ਬਰਫਬਾਰੀ, ਪੰਜਾਬ ਵਿੱਚ 4 ਡਿਗਰੀ ਡਿੱਗਿਆ ਪਾਰਾ, ਝੱਖੜ ਨਾਲ ਫ਼ਸਲਾਂ ਨੂੰ ਨੁਕਸਾਨ

On Punjab

Melatonin For Good Sleep: ਨੀਂਦ ਦੀਆਂ ਗੋਲੀਆਂ ਲੈਣ ਵਾਲੇ ਸਾਵਧਾਨ! ਥੋੜ੍ਹੀ ਜਿਹੀ ਅਣਗਹਿਲੀ ਪੈ ਸਕਦੀ ਜੀਵਨ ‘ਤੇ ਭਾਰੀ

On Punjab

ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਦਿੱਲੀ ਚੱਲੋ ਮਾਰਚ ਮੁਲਤਵੀ

On Punjab