70.3 F
New York, US
September 30, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਚਾਇਤ ਮੈਂਬਰ ਨਾਲ ਹਾਦਸਾ; ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤ

ਤਰਨ ਤਾਰਨ: ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੈਰੋਵਾਲ ਵਿਖੇ ਖੇਤ ਜਾ ਰਹੇ ਪੰਚਾਇਤ ਮੈਂਬਰ ਦੀ ਰੇਤੇ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (35) ਪੁੱਤਰ ਬਲਦੇਵ ਸਿੰਘ ਵਾਸੀ ਵੈਰੋਵਾਲ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਸਤਪਾਲ ਸਿੰਘ, ਹਰਦੀਪ ਸਿੰਘ ਅਤੇ ਪਿੰਡ ਵਾਸੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ, ਜੋ ਪਿੰਡ ਦਾ ਮੌਜੂਦਾ ਮੈਂਬਰ ਪੰਚਾਇਤ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਸਬੀਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ, ਤਾਂ ਰਸਤੇ ਵਿੱਚ ਕਥਿਤ ਤੌਰ ‘ਤੇ ਨਜਾਇਜ਼ ਮਾਈਨਿੰਗ ਕਰਨ ਵਾਲੇ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦਿਆਂ ਜਸਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਸ਼ਰੇਆਮ ਟਿੱਪਰਾਂ ਨਾਲ ਨਜਾਇਜ਼ ਮਾਈਨਿੰਗ ਵੱਡੇ ਪੱਧਰ ‘ਤੇ ਹੋ ਰਹੀ ਹੈ, ਜਿਸ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਪਰਿਵਾਰਿਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਆਖਿਆ ਕਿ ਇਲਾਕੇ ਵਿੱਚ ਧੜੱਲੇ ਨਾਲ ਨਜਾਇਜ਼ ਮਾਈਨਿੰਗ ਕਰ ਰਹੇ ਟਿੱਪਰਾਂ ਦੀ ਅਗਵਾਈ ਨੂੰ ਠੱਲ੍ਹ ਪਾਈ ਜਾਵੇ।

Related posts

ਨਿਊਜ਼ੀਲੈਂਡ ’ਚ ਕੋਵਿਡ ਬੇਅਸਰ, ਜਾਣੋ ਇਸ ਦੇਸ਼ ਨੇ ਕਿਵੇਂ ਕੀਤਾ ਕੋਰੋਨਾ ’ਤੇ ਕਾਬੂ

On Punjab

‘ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ’, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ ਆਪਣੇ ਅਹਿਮ ਫ਼ੈਸਲੇ ’ਚ ਕਿਹਾ ਕਿ ਸਰਕਾਰ ਸਾਰੀਆਂ ਨਿੱਜੀ ਸੰਪਤੀਆਂ ਦੀ ਵਰਤੋਂ ਉਦੋਂ ਤਕ ਨਹੀਂ ਕਰ ਸਕਦੀ, ਜਦੋਂ ਤਕ ਜਨਤਕ ਹਿੱਤ ਨਾ ਜੁੜ ਰਹੇ ਹੋਣ।

On Punjab

ਭਾਰਤ ਨੇ ਕਰਤਾਰਪੁਰ ਸਾਹਿਬ ਮਾਮਲੇ ‘ਤੇ ਪਾਕਿਸਤਾਨ ਨੂੰ ਘੇਰਿਆ

On Punjab