PreetNama
ਫਿਲਮ-ਸੰਸਾਰ/Filmy

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੀ ਮਾਤਾ ਦਾ ਦੇਹਾਂਤ

ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਦੇ ਘਰ ਇਸ ਵੇਲੇ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਮੁਤਾਬਕ ਗਾਇਕ ਅੰਮ੍ਰਿਤ ਮਾਨ ਦੇ ਮਾਤਾ ਦਾ ਦਿਹਾਂਤ ਹੋ ਗਿਆ ਹੈ।

ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਮਾਤਾ ਦੀ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤ ਮਾਨ ਦੀ ਮਾਤਾ ਲੰਬੇ ਸਮੇਂ ਤੋਂ ਬੀਮਾਰ ਸੀ।

ਉਨ੍ਹਾਂ ਪੋਸਟ ਸ਼ੇਅਰ ਕਰਦਿਆਂ ਲਿਖਿਆ, ਚੰਗਾ ਮਾਂ ਐਨਾ ਹੀ ਸਫਰ ਸੀ ਆਪਣਾ ਇਕੱਠਿਆਂ ਦਾ… ਹਰ ਜਨਮ ‘ਚ ਤੇਰਾ ਈ ਪੁੱਤ ਬਣ ਕੇ ਆਵਾਂ, ਅਰਦਾਸ ਕਰਦਾਂ। ਕਿੰਨੇ ਹੀ ਸੁਫਨੇ ਅੱਜ ਤੇਰੇ ਨਾਲ ਈ ਚਲੇ ਗਏ। ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫੇਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ ਤੇ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂੰਗਾ, ਵਾਅਦਾ ਤੇਰੇ ਨਾਲ, RIP.ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਦੁਖ ਪ੍ਰਗਟਾ ਰਹੇ ਹਨ।

Related posts

Pandit Shiv Kumar Sharma Demise : ਪੰਡਿਤ ਸ਼ਿਵ ਕੁਮਾਰ ਦੇ ਦੇਹਾਂਤ ਨਾਲ ਸੰਗੀਤ ਜਗਤ ‘ਚ ਸੋਗ ਦੀ ਲਹਿਰ, ਰਾਸ਼ਟਰਪਤੀ ਨੇ ਕਿਹਾ – ਸੰਤੂਰ ਖਾਮੋਸ਼ ਹੋ ਗਿਆ

On Punjab

ਉਰਵਸ਼ੀ ਨੂੰ ਬੋਨੀ ਦੇ Touch ਕਰਨ ‘ਤੇ ਮਚਿਆ ਸੀ ਹੰਗਾਮਾ , ਹੁਣ ਅਦਾਕਾਰਾ ਨੇ ਕਹੀ ਇਹ ਗੱਲ

On Punjab

ਆਦਿੱਤਿਆ ਪੰਚੋਲੀ-ਕੰਗਨਾ ਦੀ ਜੰਗ: ਕੰਗਨਾ ਨੂੰ ਕੋਰਟ ਵੱਲੋਂ ਸੰਮਨ

On Punjab