58.82 F
New York, US
October 30, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬੀ ਜੁਝਾਰ ਸਿੰਘ ਨੇ ਰਸ਼ੀਅਨ ਖਿਡਾਰੀ ਕੀਤਾ ਚਿੱਤ, ਬਣਿਆ ਚੈਂਪੀਅਨ

ਚਮਕੌਰ ਸਾਹਿਬ- ਯੂਐੱਫਐੱਸਸੀ ਅਮਰੀਕਾ ਵੱਲੋਂ ਆਬੁਧਾਬੀ ’ਚ ਕਰਵਾਈ ਪਹਿਲੀ ਪਾਵਰ ਸਲੈਪ ਚੈਂਪੀਅਨਸ਼ਿਪ ਵਿੱਚ ਚਮਕੌਰ ਸਾਹਿਬ ਦੇ ਸਿੱਖ ਨੌਜਵਾਨ ਖਿਡਾਰੀ ਜੁਝਾਰ ਸਿੰਘ ਟਾਈਗਰ ਨੇ ਰਸ਼ੀਅਨ ਖਿਡਾਰੀ ਐਂਟੀ ਗੁਲਸਕਾ ਨੂੰ ਚਿੱਤ ਕਰਕੇ ਪਹਿਲਾ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ ਹੈ।
ਸੰਗਤ ਸਿੰਘ ਵਾਸੀ ਵਾਰਡ ਨੰਬਰ 13 ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਢਿੱਲੋਂ ਉਰਫ ਟਾਈਗਰ ਨੇ ਦੱਸਿਆ ਕਿ ਹੁਣ ਉਹ ਫਰਵਰੀ ਮਹੀਨੇ ਵਿੱਚ ਅਮਰੀਕਾ ਵਿੱਚ ਹੋਣ ਵਾਲੇ ਮੁਕਾਬਲਿਆਂ ਦੌਰਾਨ ਹਿੱਸਾ ਲਵੇਗਾਚਮਕੌਰ ਸਾਹਿਬ- ਯੂਐੱਫਐੱਸਸੀ ਅਮਰੀਕਾ ਵੱਲੋਂ ਆਬੁਧਾਬੀ ’ਚ ਕਰਵਾਈ ਪਹਿਲੀ ਪਾਵਰ ਸਲੈਪ ਚੈਂਪੀਅਨਸ਼ਿਪ ਵਿੱਚ ਚਮਕੌਰ ਸਾਹਿਬ ਦੇ ਸਿੱਖ ਨੌਜਵਾਨ ਖਿਡਾਰੀ ਜੁਝਾਰ ਸਿੰਘ ਟਾਈਗਰ ਨੇ ਰਸ਼ੀਅਨ ਖਿਡਾਰੀ ਐਂਟੀ ਗੁਲਸਕਾ ਨੂੰ ਚਿੱਤ ਕਰਕੇ ਪਹਿਲਾ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ ਹੈ।
ਸੰਗਤ ਸਿੰਘ ਵਾਸੀ ਵਾਰਡ ਨੰਬਰ 13 ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਢਿੱਲੋਂ ਉਰਫ ਟਾਈਗਰ ਨੇ ਦੱਸਿਆ ਕਿ ਹੁਣ ਉਹ ਫਰਵਰੀ ਮਹੀਨੇ ਵਿੱਚ ਅਮਰੀਕਾ ਵਿੱਚ ਹੋਣ ਵਾਲੇ ਮੁਕਾਬਲਿਆਂ ਦੌਰਾਨ ਹਿੱਸਾ ਲਵੇਗਾ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਹੋਈ ਇਸ ਚੈਪੀਅਨਸਿ਼ਪ  ਉਸ ਨੂੰ ਐੱਮ ਐੱਮ ਏ ਚੈਂਪੀਅਨ ਪੰਕਜ ਖੰਨਾ (ਦੀ ਬੁੱਲ) ਵੱਲੋਂ ਉਨ੍ਹਾਂ ਤੇ ਭਰੋਸਾ ਕਰਦਿਆਂ ਇਸ ਚੈਂਪੀਅਨਸ਼ਿਪ ਲਈ ਉਤਾਰਿਆ। ਜੁਝਾਰ ਸਿੰਘ ਨੇ ਦੱਸਿਆ ਕਿ ਉਹ ਰਿੰਗ ਵਿੱਚ ਅਰਦਾਸ ਕਰਕੇ ਅਤੇ ਸਰਦਾਰ ਹਰੀ ਸਿੰਘ ਨਲੂਆ ਦੀ ਵਾਰ ਪੜ੍ਹ ਕੇ ਰਿੰਗ ਵਿੱਚ ਉਤਰਿਆ ਅਤੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਵਰਲਡ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਇਹ ਖ਼ਿਤਾਬ ਜਿੱਤਣ ਤੋਂ ਬਾਅਦ ਜੁਝਾਰ ਸਿੰਘ ਵੱਲੋਂ ਰਿੰਗ ਵਿੱਚ ਪਾਇਆ ਭੰਗੜਾ ਅਤੇ ਮਾਰੀ ਥਾਪੀ ਦੀ ਵੀਡੀਓ ਵਿਸ਼ਵ ਪੱਧਰ ’ਤੇ ਵਾਇਰਲ ਹੋ ਰਹੀ ਹੈ।
ਜੁਝਾਰ ਸਿੰਘ ਟਾਈਗਰ ਇਸ ਤੋਂ ਪਹਿਲਾਂ ਕਈ ਐੱਮ ਐੱਮ ਏ ਦੇ ਕੌਮੀ ਅਤੇ ਕੌਮਾਂਤਰੀ ਮੁਕਾਬਲੇ ਜਿੱਤ ਚੁੱਕਾ ਹੈ, ਉਹ ਇੱਕ ਚੰਗੇ ਪਹਿਲਵਾਨ ਵਜੋਂ ਵੀ ਜਾਣਿਆ ਜਾਂਦਾ ਹੈ। ਜਿੱਤ ਤੋਂ ਬਾਅਦ ਜੁਝਾਰ ਦੇ ਘਰ ਵਧਾਈਆ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਜਦੋ ਜੁਝਾਰ ਸਿੰਘ ਪਹਿਲਾਂ ਇਹ ਖੇਡ ਜਿੱਤ ਕੇ ਚਮਕੌਰ ਸਾਹਿਬ ਵਿਖੇ ਆਇਆ ਸੀ ਤਾਂ ਉਸ ਦਾ ਪੂਰਾ ਮਾਣ ਸਨਮਾਨ ਕੀਤਾ ਗਿਆ ਸੀ ਅਤੇ ਹੁਣ ਵੀ ਜੁਝਾਰ ਸਿੰਘ ਦਾ ਸਨਮਾਨ ਕੀਤਾ ਜਾਵੇਗਾ।। ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਹੋਈ ਇਸ ਚੈਪੀਅਨਸਿ਼ਪ  ਉਸ ਨੂੰ ਐੱਮ ਐੱਮ ਏ ਚੈਂਪੀਅਨ ਪੰਕਜ ਖੰਨਾ (ਦੀ ਬੁੱਲ) ਵੱਲੋਂ ਉਨ੍ਹਾਂ ਤੇ ਭਰੋਸਾ ਕਰਦਿਆਂ ਇਸ ਚੈਂਪੀਅਨਸ਼ਿਪ ਲਈ ਉਤਾਰਿਆ। ਜੁਝਾਰ ਸਿੰਘ ਨੇ ਦੱਸਿਆ ਕਿ ਉਹ ਰਿੰਗ ਵਿੱਚ ਅਰਦਾਸ ਕਰਕੇ ਅਤੇ ਸਰਦਾਰ ਹਰੀ ਸਿੰਘ ਨਲੂਆ ਦੀ ਵਾਰ ਪੜ੍ਹ ਕੇ ਰਿੰਗ ਵਿੱਚ ਉਤਰਿਆ ਅਤੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਵਰਲਡ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਇਹ ਖ਼ਿਤਾਬ ਜਿੱਤਣ ਤੋਂ ਬਾਅਦ ਜੁਝਾਰ ਸਿੰਘ ਵੱਲੋਂ ਰਿੰਗ ਵਿੱਚ ਪਾਇਆ ਭੰਗੜਾ ਅਤੇ ਮਾਰੀ ਥਾਪੀ ਦੀ ਵੀਡੀਓ ਵਿਸ਼ਵ ਪੱਧਰ ’ਤੇ ਵਾਇਰਲ ਹੋ ਰਹੀ ਹੈ।
ਜੁਝਾਰ ਸਿੰਘ ਟਾਈਗਰ ਇਸ ਤੋਂ ਪਹਿਲਾਂ ਕਈ ਐੱਮ ਐੱਮ ਏ ਦੇ ਕੌਮੀ ਅਤੇ ਕੌਮਾਂਤਰੀ ਮੁਕਾਬਲੇ ਜਿੱਤ ਚੁੱਕਾ ਹੈ, ਉਹ ਇੱਕ ਚੰਗੇ ਪਹਿਲਵਾਨ ਵਜੋਂ ਵੀ ਜਾਣਿਆ ਜਾਂਦਾ ਹੈ। ਜਿੱਤ ਤੋਂ ਬਾਅਦ ਜੁਝਾਰ ਦੇ ਘਰ ਵਧਾਈਆ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਜਦੋ ਜੁਝਾਰ ਸਿੰਘ ਪਹਿਲਾਂ ਇਹ ਖੇਡ ਜਿੱਤ ਕੇ ਚਮਕੌਰ ਸਾਹਿਬ ਵਿਖੇ ਆਇਆ ਸੀ ਤਾਂ ਉਸ ਦਾ ਪੂਰਾ ਮਾਣ ਸਨਮਾਨ ਕੀਤਾ ਗਿਆ ਸੀ ਅਤੇ ਹੁਣ ਵੀ ਜੁਝਾਰ ਸਿੰਘ ਦਾ ਸਨਮਾਨ ਕੀਤਾ ਜਾਵੇਗਾ।

Related posts

ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਯੂਕੇ ਦੇ ਇੱਕ ਸੰਗੀਤ ਸਮਾਰੋਹ ‘ਚ ਆਪਣੇ ਪਰਿਵਾਰ ਨੂੰ ਕੀਤਾ ਪੇਸ਼, ਵੇਖੋ ਭਾਵੁਕ ਪਲ ਸ਼ੋਅ ਦੌਰਾਨ ਇਕ ਔਰਤ ਦੇ ਸਾਹਮਣੇ ਝੁਕ ਕੇ ਉਸ ਨੂੰ ਜੱਫੀ ਪਾਉਂਦੇ ਦੇਖਿਆ ਗਿਆ। ਉਸਨੇ ਫਿਰ ਉਸਦਾ ਹੱਥ ਫੜਿਆ ਅਤੇ ਹਾਜ਼ਰੀਨ ਨੂੰ ਕਿਹਾ, “ਵੈਸੇ, ਇਹ ਮੇਰੀ ਮਾਂ ਹੈ।” ਜਦੋਂ ਉਸਨੇ ਉਸਨੂੰ ਦੁਬਾਰਾ ਜੱਫੀ ਪਾਈ ਤਾਂ ਉਸਦੀ ਮਾਂ ਦੀਆਂ ਅੱਖਾਂ ਵਿੱਚ ਹੰਝੂ ਸਨ।

On Punjab

ਨਾ ਸੰਸਦ, ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸੁਪਰੀਮ ਹੈ: ਸਿੱਬਲ

On Punjab

ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

On Punjab