72.23 F
New York, US
October 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ UPI ਰਾਹੀਂ ਪੈਸੇ ਨਾ ਲੈਣ ਦਾ ਐਲਾਨ ਕੀਤਾ। ਪੈਟਰੋਲ ਪੰਪਾਂ ਨਾਲ ਸੰਬੰਧਤ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਅਤੇ ਸੂਬਾ ਬੁਲਾਰੇ ਮੋਂਟੀ ਸਹਿਗਲ ਨੇ ਕਿਹਾ ਕਿ ਪੈਟਰੋਲੀਅਮ ਡੀਲਰ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਹਨ। ਡੀਲਰਾਂ ਨੂੰ ਪਹਿਲਾਂ ਹੀ ਤੇਲ ਦੀ ਵਿਕਰੀ ’ਤੇ ਬਹੁਤ ਘੱਟ ਕਮਿਸ਼ਨ ਮਿਲ ਰਿਹਾ ਹੈ ਅਤੇ ਤੇਲ ਕੰਪਨੀਆਂ ਦੀਆਂ ਮਨਮਾਨੀਆਂ ਕਾਰਨ ਪੰਪ ਚਲਾਉਣਾ ਪਹਿਲਾਂ ਹੀ ਔਖਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਡਿਜੀਟਲ ਲੈਣ-ਦੇਣ ’ਤੇ ਕੱਟੇ ਜਾਣ ਵਾਲੇ ਐੱਮ.ਡੀ.ਆਰ. (MDR) ਚਾਰਜ ਦਾ ਸਿੱਧਾ ਅਸਰ ਡੀਲਰਾਂ ਦੇ ਮੁਨਾਫ਼ੇ ’ਤੇ ਪੈ ਰਿਹਾ ਹੈ।

ਡੀਲਰਾਂ ਦੇ ਇਸ ਸਖ਼ਤ ਫ਼ੈਸਲੇ ਨਾਲ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਜ਼ਿਆਦਾਤਰ ਲੋਕ ਅੱਜਕੱਲ੍ਹ ਪੈਟਰੋਲ ਜਾਂ ਡੀਜ਼ਲ ਪੁਵਾਉਣ ਸਮੇਂ ਨਕਦੀ ਦੀ ਬਜਾਏ ਗੂਗਲ ਪੇਅ, ਫ਼ੋਨ ਪੇਅ ਜਾਂ ਹੋਰ ਯੂ.ਪੀ.ਆਈ. (UPI) ਐਪਸ ਰਾਹੀਂ ਹੀ ਭੁਗਤਾਨ ਕਰਦੇ ਹਨ। ਅਜਿਹੇ ਵਿੱਚ ਹਰੇਕ ਵਿਅਕਤੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੈਟਰੋਲ ਪੰਪ ਮਾਲਕਾਂ ਦੀ ਸੁਣਵਾਈ ਨਾ ਕੀਤੀ ਤਾਂ ਕੌਮੀ ਪੱਧਰ ਉੱਤੇ ਰਣਨੀਤੀ ਤਿਆਰ ਕਰਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।

ਪੈਟਰੋਲ ਪੰਪ ਐਸੋਸੀਏਸ਼ਨ ਨੇ ਕਿਹਾ ਕਿ ਪੈਟਰੋਲ ਪੰਪ ਉੱਤੇ ਹਰ ਕਿਸੇ ਲਈ ਬਾਥਰੂਮ ਦੀ ਸਹੂਲਤ ਉਪਲਬਧ ਹੈ। ਪਰ ਕੁਝ ਨੌਜਵਾਨਾਂ ਵੱਲੋਂ ਪੈਟਰੋਲ ਪੰਪ ਦੇ ਬਾਥਰੂਮਾਂ ਨੂੰ ਨਸ਼ਿਆਂ ਲਈ ਵਰਤਿਆ ਜਾ ਰਿਹਾ ਹੈ, ਜੋ ਕਿ ਬਹੁਤ ਗ਼ਲਤ ਹੈ। ਇਸ ਲਈ ਪੈਟਰੋਲ ਪੰਪ ਦੇ ਬਾਥਰੂਮ ਨੂੰ ਜ਼ੰਦਰਾ ਲਗਾਉਣ ਦੀ ਪ੍ਰਵਾਨਗੀ ਪੈਟਰੋਲ ਪੰਪ ਪ੍ਰਬੰਧਕਾਂ ਨੂੰ ਦਿੱਤੀ ਜਾਵੇ ਤਾਂ ਜੋ ਨਸ਼ਿਆਂ ਨੂੰ ਰੋਕਿਆ ਜਾ ਸਕੇ।

Related posts

ਐੱਫਬੀਆਈ ਕਰੇਗੀ ਨਿਊ ਮੈਕਸੀਕੋ ’ਚ ਭਾਰਤੀ ਰੈਸਟੋਰੈਂਟ ’ਤੇ ਹੋਏ ਹਮਲੇ ਦੀ ਜਾਂਚ

On Punjab

ਅਮਰੀਕਾ ‘ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਦਿੱਤੀ ਜਾਵੇਗੀ ਨਾਗਰਿਕਤਾ : ਹੈਰਿਸ

On Punjab

ਤੀਰਅੰਦਾਜ਼ੀ ਵਿਸ਼ਵ ਕੱਪ: ਭਾਰਤ ਨੇ ਕੰਪਾਊਂਡ ਵਰਗ ਵਿੱਚ ਪੰਜ ਤਗ਼ਮੇ ਜਿੱਤੇ

On Punjab