69.73 F
New York, US
July 8, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਅਤੇ ਹਰਿਆਣਾ ਹਾਈਕੋਰਟ ਜ਼ਮੀਨ ਨੂੰ ਉਡਾਇਆ ਗਿਆ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀਰਵਾਰ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾਇਆ ਗਿਆ ਹੈ। ਪੁਲੀਸ ਟੀਮਾਂ ਵੱਲੋਂ ਇਮਾਰਤ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਚੰਡੀਗੜ੍ਹ ਪੁਲੀਸ ਦੇ ਐੱਸ ਐੱਸ ਪੀ ਦਫ਼ਤਰ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਹਾਈ ਕੋਰਟ ਦੇ ਅੰਦਰ ਬੰਬ ਰੱਖੇ ਹੋਣ ਦੀ ਚਿਤਾਵਨੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲੀਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਇਮਾਰਤ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ,ਜਿਸ ਕਾਰਨ ਹਾਈ ਕੋਰਟ ਦੇ ਨੇੜਲੇ ਖੇਤਰ ਵਿੱਚ ਟਰੈਫਿਕ ਵੀ ਪ੍ਰਭਾਵਿਤ ਹੋਇਆ ਹੈ। ਬੰਬ ਨਿਰੋਧਕ ਦਸਤਾ (Bomb Detection Squad) ਵੀ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਧਮਕੀ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਠੀਕ ਇੱਕ ਦਿਨ ਬਾਅਦ ਆਈ ਹੈ। ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ। ਪਿਛਲੇ ਸਾਲ ਮਈ ਵਿੱਚ ਹਾਈ ਕੋਰਟ ਦੇ ਰਜਿਸਟਰਾਰ ਦਫ਼ਤਰ ਨੂੰ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਸੀ ਅਤੇ ਇਸ ਸਾਲ ਫਰਵਰੀ ਵਿੱਚ ਜ਼ਿਲ੍ਹਾ ਅਦਾਲਤ ਨੂੰ ਵੀ ਅਜਿਹੀ ਹੀ ਧਮਕੀ ਮਿਲੀ ਸੀ। ਉੱਥੇ ਹੀ ਅਧਿਕਾਰੀ ਈਮੇਲ ਭੇਜਣ ਵਾਲੇ ਸਰੋਤ ਦੀ ਜਾਂਚ ਕਰ ਰਹੇ ਹਨ ਅਤੇ ਅਦਾਲਤ ਦੇ ਅਹਾਤੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Related posts

ਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲ

On Punjab

ਚੀਨ-ਅਮਰੀਕਾ ‘ਚ ਪਰਮਾਣੂ ਹਥਿਆਰਾਂ ਦੀ ਹੋੜ, ਡ੍ਰੈਗਨ ਨਾਲ ਗੱਲਬਾਤ ਦੀ ਪਹਿਲ ਕਰ ਸਕਦਾ ਹੈ ਅਮਰੀਕਾ

On Punjab

ਜਥੇਦਾਰ ਗੜਗੱਜ ਨੇ ਤਾਮਿਲਨਾਡੂ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ

On Punjab