PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਸੁਖਜਿੰਦਰ ਰੰਧਾਵਾ ਦੀ ਨਵੀਂ ਦਿੱਲੀ ’ਚ ਅਮਿਤ ਸ਼ਾਹ ਨਾਲ ਮੀਟਿੰਗ

ਚੰਡੀਗੜ੍ਹ-  ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਮਰਥਕਾਂ ਨਾਲ ਚਮਕੌਰ ਸਾਹਿਬ ਵਿਖੇ ਮੀਟਿੰਗ ਕਰਕੇ ਆਪਣੀ ਤਾਕਤ ਦਿਖਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਇਸ ਮੁਲਾਕਾਤ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੇ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਇਹ ਮੁਲਾਕਾਤ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਵਿਗੜਦੀ ਕਾਨੂੰਨ-ਵਿਵਸਥਾ (ਲਾਅ ਐਂਡ ਆਰਡਰ) ਨੂੰ ਲੈ ਕੇ ਹੋਈ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਇਸ ਗੰਭੀਰ ਮਾਮਲੇ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਚੁੱਕੇ ਹਨ ਅਤੇ ਅੱਜ ਉਸੇ ਸਬੰਧ ਵਿੱਚ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ।

ਜਦੋਂ ਰੰਧਾਵਾ ਤੋਂ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਅਤੇ ਪਾਰਟੀ ਅੰਦਰ ਚੱਲ ਰਹੇ ਵਿਵਾਦ ਬਾਰੇ ਸਵਾਲ ਕੀਤਾ ਗਿਆ, ਤਾਂ ਉਨ੍ਹਾਂ ਨੇ ਕੋਈ ਵੀ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਦੇ ਕਾਰਨਾਂ ਅਤੇ ਇਸ ਸਬੰਧੀ ਪਾਰਟੀ ਦੇ ਸਟੈਂਡ ਬਾਰੇ ਸਿਰਫ਼ ਚੰਨੀ ਹੀ ਸਪੱਸ਼ਟ ਤੌਰ ‘ਤੇ ਜਾਣਕਾਰੀ ਦੇ ਸਕਦੇ ਹਨ। ਮੁਲਾਕਤ ਤੋਂ ਬਾਅਦ ਰੰਧਾਵਾ ਨੇ ਸੋਸ਼ਲ ਮੀਡੀਆ ਐਕਸ ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ਬਾਰੇ ਪਹਿਲਾਂ ਹੀ ਤੈਅ ਮੀਟਿੰਗ ਸਬੰਧੀ ਦੱਸਿਆ ਗਿਆ ਹੈ। ਰੰਧਵਾ ਨੇ ਲਿਖਿਆ ਕਿ, “ਮੈਂ ਮੀਡੀਆ ਦੇ ਕੁਝ ਹਿੱਸਿਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੇਰੀ ਮੁਲਾਕਾਤ ਨੂੰ ਦਿੱਤੇ ਜਾ ਰਹੇ ਗੁੰਮਰਾਹਕੁੰਨ ਸਿਆਸੀ ਰੰਗ ਦਾ ਖੰਡਨ ਕਰਦਾ ਹਾਂ। ਇਹ ਮੀਟਿੰਗ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਮੇਰੀ ਨੁਮਾਇੰਦਗੀ ਦੇ ਸੰਬੰਧ ਵਿੱਚ ਪਹਿਲਾਂ ਤੋਂ ਤੈਅ ਸੀ।”

Related posts

ਕੇਂਦਰੀ ਰਾਜ ਮੰਤਰੀ Ravneet Bittu ਪੰਜਾਬ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼

On Punjab

ਸਾਊਦੀ ਅਰਬ ਦੀ ਸ਼ਹਿਜ਼ਾਦੀ ‘ਤੇ ਪੈਰਿਸ ‘ਚ ਚਲਿਆ ਕੇਸ, ਜਾਣੋ ਕੀ ਹੈ ਮਾਮਲਾ?

On Punjab

ਸ੍ਰੀਗੰਗਾਨਗਰ ਦੀ ਮਨਿਕਾ ਵਿਸ਼ਵਕਰਮਾ ਬਣੀ ਮਿਸ ਯੂਨੀਵਰਸ ਇੰਡੀਆ 2025

On Punjab